ਸੱਦੇ ਨੂੰ ਸਵੀਕਾਰ ਕਰਦਿਆਂ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ
ਚੰਡੀਗੜ੍ਹ, 27 ਅਕਤੂਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਉਨ੍ਹਾਂ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।
Read More : ਪ੍ਰਤਾਪ ਬਾਜਵਾ ਨੇ ਗੰਨੇ ਲਈ 450 ਰੁਪਏ ਕੁਇੰਟਲ ਐੱਸਏਪੀ ਦੇ ਐਲਾਨ ਦੀ ਕੀਤੀ ਮੰਗ
