350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ’ਚ ਯਾਦਗਾਰੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਚੰਡੀਗੜ੍ਹ, 26 ਅਕਤੂਬਰ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਮਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ’ਚ ਯਾਦਗਾਰੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਦੇ ਧਾਰਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆ ਭਰ ਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀਂ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Read More : ਸਿੱਖ ਜਥੇਬੰਦੀਆਂ ਨੇ ਜਥੇ. ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ
