ਬਲਤੇਜ-ਪੰਨੂ

ਬਲਤੇਜ ਪੰਨੂ ਨੇ ਅਦਾਕਾਰ ਐਮੀ ਵਿਰਕ ਨਾਲ ਕੀਤੀ ਗੱਲਬਾਤ

ਯੂਏਈ ‘ਚ ਫਸੇ ਪਰਿਵਾਰ ਦੀ ਸੁਰੱਖਿਆ ਦਾ ਦਿੱਤਾ ਭਰੋਸਾ

ਚੰਡੀਗੜ੍ਹ, 4 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਮਸ਼ਹੂਰ ਪੰਜਾਬੀ ਫ਼ਿਲਮ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਯੁਕਤ ਅਰਬ ਅਮੀਰਾਤ (UAE) ‘ਚ ਰਹਿ ਰਹੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਪੰਨੂ ਨੇ ਅਦਾਕਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਇਸ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਜਲਦੀ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰੇਗੀ ਅਤੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੂਟਨੀਤਕ ਯਤਨ ਕੀਤੇ ਜਾਣਗੇ। ਉਨ੍ਹਾਂ ਦੁਹਰਾਇਆ ਕਿ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹੈ।

ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ, “ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦੀ ਖਤਮ ਹੋਵੇ ਅਤੇ ਦੁਨੀਆ ਵਿੱਚ ਸ਼ਾਂਤੀ ਬਹਾਲ ਹੋਵੇ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਾਮਲੇ ਦੇ ਤੁਰੰਤ ਹੱਲ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਲਗਾਤਾਰ ਕੰਮ ਕਰਦੀ ਰਹੇਗੀ।

Read More : ਮੱਧ ਪੂਰਬ ਦੀ ਜੰਗ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਭਗਵੰਤ ਮਾਨ ਨੇ ਕੇਂਦਰ ਨੂੰ ਕੀਤੀ ਅਪੀਲ

Leave a Reply

Your email address will not be published. Required fields are marked *