3 ਕਰੋੜ ਦੀ ਹੈਰੋਇਨ ਵੀ ਬਰਾਮਦ
ਅੰਮ੍ਰਿਤਸਰ, 20 ਸਤੰਬਰ : ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਇਕ ਟੀਮ ਇਕ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਬੰਗਲਾਦੇਸ਼ੀ ਨਾਗਰਿਕ ਨੂੰ ਸਰਹੱਦੀ ਪਿੰਡ ਪੁਲਮੋਰਾ ਨੇੜੇ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰ ਕੇ ਪਾਕਿਸਤਾਨ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਥੇ ਸਰਹੱਦੀ ਪਿੰਡ ਵਿਚ ਡਰੋਨ ਰਾਹੀਂ ਸੁੱਟਿਆ ਗਿਆ ਇਕ ਹੈਰੋਇਨ ਦਾ ਪੈਕੇਟ ਵੀ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੀਮਤ 3 ਕਰੋੜ ਦੱਸੀ ਜਾ ਰਹੀ ਹੈ ।
Read More : ਅਦਾਕਾਰਾ ਦਿਸ਼ਾ ਪਟਾਨੀ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਮਾਰੇ