ਚੰਡੀਗੜ੍ਹ, 2 ਨਵੰਬਰ : ਪੰਜਾਬ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਚਲਾਏ ਜਾ ਰਹੇ ‘ਮਿਸ਼ਨ ਚੜ੍ਹਦੀ ਕਲਾ’ ਤਹਿਤ ਅੱਜ ਬੈਂਕ ਆਫ਼ ਬੜੌਦਾ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਹ ਚੈੱਕ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਭੇਟ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੇਕ ਉਪਰਾਲੇ ਲਈ ਬੈਂਕ ਅਧਿਕਾਰੀਆਂ ਅਤੇ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਆਏ ਹੜ੍ਹਾਂ ਨੇ ਪੰਜਾਬ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ, ਫਸਲਾਂ ਤਬਾਹ ਹੋ ਗਈਆਂ ਹਨ ਅਤੇ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ ਹਨ।
Read More : ਸੀ.ਬੀ.ਆਈ. ਨੇ ਭੁੱਲਰ ਤੇ ਵਿਚੋਲੇ ਨੂੰ ਆਹਮੋ-ਸਾਹਮਣੇ ਬਿਠਾ ਕੇ ਕੀਤੀ ਪੁੱਛਗਿੱਛ
