Barinder Goyal

ਬਰਿੰਦਰ ਗੋਇਲ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਸੂਬੇ ਭਰ ‘ਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਮਜ਼ਬੂਤ ਕਰਨ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ

ਚੰਡੀਗੜ੍ਹ, 19 ਸਤੰਬਰ : ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ | ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ‘ਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਮਜ਼ਬੂਤ ਕਰਨ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਕਹਿਣਾ ਹੈ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ‘ਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ ਦੇ ਮੁਕੰਮਲ ਹੋਣ ਤੱਕ ਸਖ਼ਤ ਨਿਗਰਾਨੀ ਰੱਖੀ ਜਾਵੇ।

ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਅਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਛੇਤੀ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ।

Read More : ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਮਿਸ਼ਨ ਚੜ੍ਹਦੀਕਲਾ ਵਿਚ ਸਾਥ ਦੇਣ ਦੀ ਕੀਤੀ ਅਪੀਲ

Leave a Reply

Your email address will not be published. Required fields are marked *