ਲਹਿਰਾਗਾਗਾ

ਬਰਿੰਦਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਕੰਨਿਆ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

20.16 ਕਰੋੜ ਦੀ ਲਾਗਤ ਨਾਲ ਬਣੇਗੀ ਆਧੁਨਿਕ ਇਮਾਰਤ; ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਦੀਆਂ ਮਿਲੇਗੀਆਂ ਸਹੂਲਤਾਂ

ਲਹਿਰਾਗਾਗਾ, 27 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ 20.16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਨਵੀਂ ਇਮਾਰਤ ਵਿਦਿਆਰਥਣਾਂ ਨੂੰ ਸੁਰੱਖਿਅਤ ਤੇ ਪ੍ਰੇਰਨਾਦਾਇਕ ਵਾਤਾਵਰਣ ਪ੍ਰਦਾਨ ਕਰੇਗੀ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਕੂਲ ਦੀ ਪੁਰਾਣੀ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਹੋਣ ਕਾਰਨ ਵਿਦਿਆਰਥਣਾਂ ਅਤੇ ਸਟਾਫ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਸਨ। ਹੁਣ ਨਵੀਂ ਇਮਾਰਤ ਨੂੰ ਆਧੁਨਿਕ ਡਿਜ਼ਾਈਨ, ਭੂਚਾਲ-ਰੋਧਕ ਢਾਂਚੇ, ਵੱਡੇ ਕਲਾਸਰੂਮਾਂ ਅਤੇ ਬਿਹਤਰ ਹਵਾਦਾਰੀ ਦੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਅਗਲੇ 7-8 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ।

ਸਕੂਲ ਵਿੱਚ ਮਿਲਣ ਵਾਲੀਆਂ ਨਵੀਆਂ ਸਹੂਲਤਾਂ: ਨਵੀਂ ਇਮਾਰਤ ਦੇ ਮੁਕੰਮਲ ਹੋਣ ਤੋਂ ਬਾਅਦ ਸਕੂਲ ਵਿੱਚ ਮੈਡੀਕਲ, ਗੈਰ-ਮੈਡੀਕਲ ਅਤੇ ਕਾਮਰਸ ਸਟ੍ਰੀਮ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਗਿਆਨ ਤੇ ਕੰਪਿਊਟਰ ਪ੍ਰਯੋਗਸ਼ਾਲਾਵਾਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡ ਸਹੂਲਤਾਂ ਅਤੇ ਸਾਫ਼ ਸੈਨੀਟੇਸ਼ਨ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ। ਵਿਦਿਆਰਥਣਾਂ ਦੀ ਸੁਰੱਖਿਆ ਲਈ ਸੀਸੀਟੀਵੀ ਨਿਗਰਾਨੀ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ।

Read More : ਟੈਕਸ ਚੋਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; 1.5 ਕਰੋੜ ਦਾ ਤੰਬਾਕੂ ਸਟਾਕ ਬਰਾਮਦ

Leave a Reply

Your email address will not be published. Required fields are marked *