Murder

ਬਰਨਾਲਾ ਦੇ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ

ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗੀ ਮਦਦ

ਬਰਨਾਲਾ, 11 ਫਰਵਰੀ : ਰੋਜ਼ੀ-ਰੋਟੀ ਦੀ ਭਾਲ ’ਚ ਵਿਦੇਸ਼ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਸ਼ਹਿਰ ਦੇ ਸੰਧੂ ਪੱਤੀ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ 33 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ’ਚ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀਲਾ ਦੇ ਇਕ ਇਲਾਕੇ ’ਚ ਆਪਣਾ ਕੰਮਕਾਰ ਕਰ ਰਿਹਾ ਸੀ ਕਿ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਮਨਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਥਾਨਕ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ।

ਮਨਪ੍ਰੀਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਬਰਨਾਲਾ ਸਥਿਤ ਉਸ ਦੇ ਘਰ ’ਚ ਚੀਕ-ਚਿਹਾੜਾ ਪੈ ਗਿਆ। ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਜਲਦੀ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਅੰਤਿਮ ਦੀਦਾਰ ਕਰ ਸਕਣ। ਭਾਰਤੀ ਦੂਤਾਵਾਸ ਦੇ ਅਧਿਕਾਰੀ ਇਸ ਵੇਲੇ ਮਨੀਲਾ ਦੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰ ਰਹੇ ਹਨ।

Read More : ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਮਾਨਸਾ SSP ਦਫ਼ਤਰ ਬਾਹਰ ਧਰਨਾ

Leave a Reply

Your email address will not be published. Required fields are marked *