Hardeep Singh

ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਬਰਨਾਲਾ ਦੇ ਨੌਜਵਾਨ ਦੀ ਮੌਤ

ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕਦੇਹ ਲਿਆਉਣ ਲਈ ਕੀਤੀ ਅਪੀਲ

ਬਰਨਾਲਾ, 3 ਫਰਵਰੀ : ਜ਼ਿਲਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਸਹਿਜੜਾ ਦੇ ਇੱਕ ਗਰੀਬ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ 21 ਸਾਲਾ ਪੁੱਤਰ ਹਰਦੀਪ ਸਿੰਘ ਦੀ ਦੁਬਈ ਵਿੱਚ ਅਚਾਨਕ ਮੌਤ ਹੋ ਗਈ। ਹਰਦੀਪ ਸਿੰਘ ਮਹਿਜ਼ ਪੰਜ ਮਹੀਨੇ ਪਹਿਲਾਂ ਪਰਿਵਾਰ ਦੀ ਮਾਲੀ ਹਾਲਤ ਸੁਧਾਰਨ ਲਈ ਕਰਜ਼ਾ ਚੁੱਕ ਕੇ ਦੁਬਈ ਦੇ ਸ਼ਾਰਜਾਹ ਸ਼ਹਿਰ ਮਜ਼ਦੂਰੀ ਕਰਨ ਗਿਆ ਸੀ।

ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਅਤੇ ਮਾਤਾ ਕੁਲਵੰਤ ਕੌਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵਿਦੇਸ਼ ਵਿੱਚ ਪੋਸਟਮਾਰਟਮ ਅਤੇ ਕਾਗ਼ਜ਼ੀ ਕਾਰਵਾਈ ਚੱਲ ਰਹੀ ਹੈ, ਜਿਸ ਕਾਰਨ ਲਾਸ਼ ਭਾਰਤ ਲਿਆਉਣ ਵਿੱਚ ਦੇਰੀ ਹੋ ਰਹੀ ਹੈ।

ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਹ ਅੰਤਿਮ ਦਰਸ਼ਨ ਕਰ ਸਕਣ।

Read More : ਸਿੱਖਾਂ ਨੂੰ ਵੱਡਾ ਤੋਹਫ਼ਾ : ਤਮਿਲਨਾਡੂ ਸਰਕਾਰ ਨੇ ‘ਅਨੰਦ ਮੈਰਿਜ ਐਕਟ’ ਨੂੰ ਦਿੱਤੀ ਮਨਜ਼ੂਰੀ

Leave a Reply

Your email address will not be published. Required fields are marked *