ਬਠਿੰਡਾ, 20 ਅਪ੍ਰੈਲ : ਬਠਿੰਡਾ ਵਿੱਚ ਅੱਜ ਇੱਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਹਲਚਲ ਮਚ ਗਈ ਹੈ, ਜਿੱਥੇ ਇੱਕ ਈਮੇਲ ਰਾਹੀਂ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਵਿੱਚ ਚੰਡੀਗੜ੍ਹ ਦੇ ਇੱਕ ਕਾਲਜ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ।
ਧਮਕੀ ਮਿਲਣ ਤੋਂ ਬਾਅਦ ਬਠਿੰਡਾ ਰੇਲਵੇ ਸਟੇਸ਼ਨ ‘ਤੇ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ ਅਤੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਇਲਾਕੇ ਵਿੱਚ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਦੀ ਕਾਰਵਾਈ ‘ਤੇ ਚਰਚਾ ਤੇਜ਼ ਹੋ ਗਈ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਪ੍ਰਸ਼ਾਸਨ ਨੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ।
Read More : ਵੱਡਾ ਬੱਸ ਹਾਦਸਾ : 15 ਦੀ ਮੌਤ, ਰਾਹਤ ਕਾਰਜ ਜਾਰੀ
