ਸ੍ਰੀ ਅਨੰਦਪੁਰ ਸਾਹਿਬ, 6 ਅਕਤੂਬਰ : ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਫੇਰੀ ਸਮੇਂ ਸ੍ਰੀ ਅਨੰਦਪੁਰ ਸਾਹਿਬ ਦੀ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਜੀ ਰੰਗ ਰੇਟਾ ਗੁਰੂ ਕਾ ਬੇਟਾ ਦਾ ਸਮਾਰਕ ਦਾ ਪ੍ਰਾਜੈਕਟ ਦੇਣ ਵਾਲੇ ਅਤੇ ਖਾਲਸਾ ਵਿਰਾਸਤ ਦਾ ਨੀਹ ਪੱਥਰ ਰੱਖਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਪੰਜਾਬ ਦੇ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਂਕੜੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਕੜ੍ਹਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਸ਼ਾਸਤਰਾਂ ਦੇ ਦਰਸ਼ਨ ਵੀ ਕੀਤੇ।
Read More : ਅਮਰੀਕੀ ਫੌਜ ’ਚ ਦਾੜ੍ਹੀ ’ਤੇ ਪਾਬੰਦੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
