ਟੋਕੀਓ, 2 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਾਪਾਨ ਦੇ 10 ਦਿਨਾਂ ਦੌਰੇ ‘ਤੇ ਹਨ। ਅੱਜ 2 ਦਸੰਬਰ ਉਹ ਟੋਕੀਓ ਦੇ ਗਾਂਧੀ ਪਾਰਕ ਪਹੁੰਚੇ, ਜਿੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਸਕੱਤਰ ਅਤੇ ਕਈ ਸੀਨੀਅਰ ਅਧਿਕਾਰੀ ਵੀ ਸਨ। ਉਹ ਜਲਦੀ ਹੀ ਜਾਪਾਨੀ ਕੰਪਨੀਆਂ ਨਾਲ ਮੀਟਿੰਗਾਂ ਕਰਨਗੇ।
ਇਸ ਦੌਰਾਨ ਮੁੱਖ ਮੰਤਰੀ ਪਹਿਲਾਂ ਜਾਪਾਨ ਦੇ ਚੋਟੀ ਦੇ ਨਿਵੇਸ਼ ਸੰਸਥਾਵਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਵਿੱਚ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (JBIC) ਸ਼ਾਮਲ ਹੈ। ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਅਤੇ ਸਹਿਯੋਗ ਸਬੰਧੀ ਆਈਸਾਨ ਇੰਡਸਟਰੀ, ਯਾਮਾਹਾ ਮੋਟਰ ਅਤੇ ਹੌਂਡਾ ਮੋਟਰ ਨਾਲ ਲਗਾਤਾਰ ਮੀਟਿੰਗਾਂ ਦਾ ਪ੍ਰੋਗਰਾਮ ਹੈ।
ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਸਬੰਧੀ JICA ਸਾਊਥ ਏਸ਼ੀਆ ਡਿਵੀਜ਼ਨ ਦੇ ਡਾਇਰੈਕਟਰ ਜਨਰਲ ਨਾਲ ਵੀ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਜਾਪਾਨੀ ਸਰਕਾਰ ਦੇ ਉਪ ਉਦਯੋਗ ਮੰਤਰੀ ਕੋਮੋਰੀ ਤਾਕੂਓ ਅਤੇ ਫੁਜਿਤਸੂ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਸਰਕਾਰ ਮਾਰਚ ਵਿੱਚ ਮੋਹਾਲੀ ਵਿੱਚ ਇੱਕ ਪ੍ਰਗਤੀਸ਼ੀਲ ਸੰਮੇਲਨ ਦੀ ਮੇਜ਼ਬਾਨੀ ਕਰੇਗੀ। ਇਸ ਵਿੱਚ ਉਹ ਲੋਕਾਂ ਨੂੰ ਸੱਦਾ ਦੇਣਗੇ।
Read More : ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਤਜਵੀਜ਼ ਰੱਦ
