ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਤੋਂ ਪੀੜਤ ਸੀ ਗੁਰਮਨ ਕੌਰ
ਸੰਗਰੂਰ, 25 ਅਗਸਤ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਗੁਰਮਨ ਕੌਰ (32 ਸਾਲ) ਦਾ ਦਿਹਾਂਤ ਹੋ ਗਿਆ ਹੈ। ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਹ ਬ੍ਰੇਨ ਟਿਊਮਰ ਦੀ ਬੀਮਾਰੀ ਤੋਂ ਪੀੜਤ ਸਨ। ਜਿਸ ਦੇ ਚੱਲਦੇ ਕਰੀਬ ਇੱਕ ਸਾਲ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।
Read More : ਨੱਕੋ-ਨੱਕ ਭਰੇ ਰਣਜੀਤ ਸਾਗਰ ਅਤੇ ਪੌਂਗ ਡੈਮ