ਸੁਨੀਲ ਜਾਖੜ

ਭੁੱਲਰ ਦੀ ਗ੍ਰਿਫ਼ਤਾਰੀ CBI ਜਾਂਚ ਦੇ ਡਰ ਦਾ ਨਤੀਜਾ : ਸੁਨੀਲ ਜਾਖੜ

ਭਾਜਪਾ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਪਟਿਆਲਾ, 23 ਮਾਰਚ : ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ। ਪਟਿਆਲਾ ਦੇ ਅਨਾਰਦਾਨਾ ਚੌਕ ਵਿਖੇ ਕੀਤੇ ਗਏ ਵਿਸ਼ਾਲ ਪ੍ਰਦਰਸ਼ਨ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਸਰਕਾਰ ਦਾ ਪੁਤਲਾ ਫੂਕਿਆ।

ਜਾਖੜ ਨੇ ਕਿਹਾ ਕਿ ਮੰਤਰੀ ਭੁੱਲਰ ਦੀ ਗ੍ਰਿਫ਼ਤਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੇਸ ਸੀ.ਬੀ.ਆਈ. ਨੂੰ ਸੌਂਪਣ ਦੇ ਸੰਕੇਤ ਅਤੇ ਭਾਜਪਾ ਦੇ ਦਬਾਅ ਦਾ ਨਤੀਜਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਇਸ ਕੇਸ ਦੀ ਕੇਂਦਰੀ ਜਾਂਚ ਤੋਂ ਇਸ ਲਈ ਡਰ ਰਹੀ ਹੈ ਕਿਉਂਕਿ ਇਸ ਨਾਲ ਕਈ ਅਜਿਹੀਆਂ ਪਰਤਾਂ ਖੁੱਲ੍ਹਣਗੀਆਂ ਜੋ ਦਿੱਲੀ ਬੈਠੇ ਆਗੂਆਂ ਤੱਕ ਜਾਂਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਮੰਤਰੀਆਂ ਵੱਲੋਂ ਇਕੱਠਾ ਕੀਤਾ ਪੈਸਾ ਕਿੱਥੇ ਭੇਜਿਆ ਜਾਂਦਾ ਸੀ, ਇਸ ਦਾ ਸੱਚ ਵੀ ਸਾਹਮਣੇ ਆ ਜਾਵੇਗਾ।

ਜਾਖੜ ਨੇ ਮੰਗ ਕੀਤੀ ਕਿ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ ਕੋਰਟ ਵਿੱਚ ਹੋਵੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਮਿਲ ਸਕੇ। ਇਸ ਮੌਕੇ ਸਾਬਕਾ ਚੇਅਰਮੈਨ ਕੇ.ਕੇ. ਸ਼ਰਮਾ ਨੇ ਕਿਹਾ ਕਿ ਮੰਤਰੀਆਂ ਦੇ ਤਸ਼ੱਦਦ ਕਾਰਨ ਅਧਿਕਾਰੀ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਸਤਬੀਰ ਖੱਟੜਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਹਾਜ਼ਰ ਸਨ।

Read More : 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰੀ ਮਾਡਿਊਲ ਦੇ 2 ਮੈਂਬਰ ਕਾਬੂ

Leave a Reply

Your email address will not be published. Required fields are marked *