9 ਯਾਤਰੀਅਂ ਦੀ ਪਛਾਣ ਕਰ ਕੇ ਮਾਰਿਆ
ਕਵੇਟਾ, 11 ਜੁਲਾਈ : ਪਾਕਿਸਤਾਨ ਵਿਚ ਫਿਰ ਇਕ ਵੱਡਾ ਹਮਲਾ ਹੋਇਆ ਹੈ, ਜਿਸ ਵਿਚ ਹਮਲਾਵਰਾਂ ਨੇ 9 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਮੇਂ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਇਕ ਬੱਸ ਨੂੰ ਰੋਕਿਆ ਅਤੇ ਯਾਤਰੀਆਂ ਨੂੰ ਉਤਾਰਨ ਤੋਂ ਬਾਅਦ ਉਨ੍ਹਾਂ ‘ਤੇ ਗੋਲੀਬਾਰੀ ਕੀਤੀ। ਬਲੋਚਿਸਤਾਨ ਦੇ ਅਧਿਕਾਰੀ ਇਸਨੂੰ ਅੱਤਵਾਦੀ ਘਟਨਾ ਦੱਸ ਰਹੇ ਹਨ।
ਸੂਤਰਾਂ ਅਨੁਸਾਰ ਬਲੋਚਿਸਤਾਨ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਵੇਟਾ ਤੋਂ ਲਾਹੌਰ ਜਾ ਰਹੀ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਅਗਵਾ ਕਰਕੇ ਗੋਲੀ ਮਾਰ ਦਿੱਤੀ ਗਈ। ਇਹ ਘਟਨਾ ਉੱਤਰੀ ਬਲੋਚਿਸਤਾਨ ਦੇ ਨੇੜੇ ਜ਼ੋਬ ਸ਼ਹਿਰ ਵਿੱਚ ਵਾਪਰੀ। ਹਮਲਾਵਰਾਂ ਨੇ ਬੱਸ ਨੂੰ ਰੋਕਿਆ, ਯਾਤਰੀਆਂ ਨੂੰ ਉਤਾਰਿਆ ਅਤੇ 9 ਲੋਕਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੀ ਹੱਤਿਆ ਕਰ ਦਿੱਤੀ।
ਝੋਬ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨਵੀਦ ਆਲਮ ਨੇ ਕਿਹਾ ਕਿ ਯਾਤਰੀਆਂ ਨੂੰ ਬੱਸ ਤੋਂ ਅਗਵਾ ਕਰਨ ਤੋਂ ਬਾਅਦ ਗੋਲੀ ਮਾਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਬਲੋਚਿਸਤਾਨ ਦੇ ਬਰਖਾਨ ਜ਼ਿਲ੍ਹੇ ਦੇ ਰੇਖਾਨੀ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਸੂਬਾਈ ਸਰਕਾਰ ਦੇ ਬੁਲਾਰੇ ਸ਼ਾਹਿਦ ਰਿੰਡ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਇਸਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ, ‘ਅੱਤਵਾਦੀਆਂ ਨੇ ਯਾਤਰੀਆਂ ਨੂੰ ਬੱਸ ਤੋਂ ਉਤਾਰਿਆ ਅਤੇ ਪਛਾਣ ਕਰਕੇ 9 ਮਾਸੂਮ ਪਾਕਿਸਤਾਨੀਆਂ ਦੀ ਹੱਤਿਆ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਇਸੇ ਸਾਲ ਮਾਰਚ ਵਿਚ ਹੀ ਬਲੋਚਿਸਤਾਨ ਲਿਬਰੇਸ਼ਨ ਆਰਮੀ ਦੁਆਰਾ ਜਾਫਰ ਐਕਸਪ੍ਰੈਸ ਟ੍ਰੇਨ ਨੂੰ ਹਾਈਜੈਕ ਕਰ ਲਿਆ ਗਿਆ ਸੀ।
Read More : Read More : ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਗੱਡੀਆਂ ਪ੍ਰਭਾਵਿਤ