ਭਾਜਪਾ ਪਾਰਟੀ

AAP ਨੂੰ ਵੱਡਾ ਝਟਕਾ: ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ਭਾਜਪਾ ‘ਚ ਸ਼ਾਮਲ

ਚੱਢਾ ਨੇ ਦਾਅਵਾ ਕੀਤਾ- “ਸੰਵਿਧਾਨਕ ਪ੍ਰਕਿਰਿਆ ਤਹਿਤ ਦੋ-ਤਿਹਾਈ ਬਹੁਮਤ ਨਾਲ ਸ਼ਾਮਲ ਹੋਏ ਹਾਂ”

ਨਵੀਂ ਦਿੱਲੀ, 24 ਅਪ੍ਰੈਲ : ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਇੱਕ ਬਹੁਤ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਸਮੇਤ ਪਾਰਟੀ ਦੇ 7 ਸੰਸਦ ਮੈਂਬਰਾਂ ਨੇ ‘ਆਪ’ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਇੱਕ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਐਲਾਨ ਕੀਤਾ ਕਿ ਰਾਜ ਸਭਾ ਵਿੱਚ ‘ਆਪ’ ਦੇ ਕੁੱਲ 10 ਵਿੱਚੋਂ 7 ਮੈਂਬਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਚੱਢਾ ਨੇ ਸੰਵਿਧਾਨ ਦੀਆਂ ਧਾਰਾਵਾਂ ਦਾ ਹਵਾਲਾ ਦਿੰਦੇ ਹੋਏ ਇਸ ਕਦਮ ਨੂੰ ਜਾਇਜ਼ ਠਹਿਰਾਇਆ ਅਤੇ ਦਾਅਵਾ ਕੀਤਾ ਕਿ ਇਹ ਇੱਕ ਰਲੇਵਾਂ (Merger) ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ ਹੀ ਰਾਜ ਸਭਾ ਦੇ ਚੇਅਰਮੈਨ ਨੂੰ ਇਸ ਸਬੰਧੀ ਲੋੜੀਂਦੇ ਦਸਤਾਵੇਜ਼ ਅਤੇ ਦਸਤਖਤ ਕੀਤੇ ਪੱਤਰ ਸੌਂਪ ਦਿੱਤੇ ਹਨ।

ਇਸ ਵੱਡੇ ਸਿਆਸੀ ਘਟਨਾਕ੍ਰਮ ਵਿੱਚ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਤੋਂ ਇਲਾਵਾ ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮਜੀਤ ਸਾਹਨੀ ਅਤੇ ਸਵਾਤੀ ਮਾਲੀਵਾਲ ਦੇ ਨਾਂ ਵੀ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਵਿੱਚ ਸ਼ਾਮਲ ਹਨ।

ਸਿਆਸੀ ਗਲਿਆਰਿਆਂ ‘ਚ ਹਲਚਲ
ਇਹ ਖ਼ਬਰ ਸਿਆਸੀ ਗਲਿਆਰਿਆਂ ਵਿੱਚ ਅੱਗ ਵਾਂਗ ਫੈਲ ਗਈ ਹੈ। ਇਹ ਤਿੰਨੋਂ ਆਗੂ—ਚੱਢਾ, ਪਾਠਕ ਅਤੇ ਮਿੱਤਲ—ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਸਨ। ਪੰਜਾਬ ਦੇ ਸਿਆਸੀ ਪ੍ਰਭਾਵ ਵਾਲੇ ਇਨ੍ਹਾਂ ਚਿਹਰਿਆਂ ਦੇ ਪਾਰਟੀ ਛੱਡਣ ਨੂੰ ‘ਆਪ’ ਲਈ ਇੱਕ ਬਹੁਤ ਵੱਡਾ ਸੰਕਟ ਮੰਨਿਆ ਜਾ ਰਿਹਾ ਹੈ। ਫਿਲਹਾਲ ‘ਆਪ’ ਹਾਈਕਮਾਂਡ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।

Read More : ਧੂਰੀ ’ਚ ਮਕਾਨ ’ਤੇ ਪੈਟਰੋਲ ਬੰਬ ਸੁੱਟਣ ਵਾਲੀ ਵਾਰਦਾਤ ਹੱਲ, 3 ਦੋਸ਼ੀ ਕਾਬੂ

Leave a Reply

Your email address will not be published. Required fields are marked *