ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਜੱਗਾ ਸਾਥੀਆਂ ਸਮੇਤ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ
ਅੰਮ੍ਰਿਤਸਰ, 22 ਜੂਨ :- ਦਿੱਲੀ ਦੀ ਸਿੱਖ ਸਿਆਸਤ ਵਿਚ ਪਰਮਜੀਤ ਸਿੰਘ ਸਰਨਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 45 ਖੁਰੇਜੀ ਖਾਸ ਤੋਂ ਉਨ੍ਹਾਂ ਦੇ ਕਰੀਬੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਹਰਜਿੰਦਰ ਕੌਰ ਜੱਗਾ ਤੇ ਮਰਹੂਮ ਜਗਤਾਰ ਸਿੰਘ ਜੱਗਾ ਦੇ ਭਰਾ ਸਤਨਾਮ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋ ਗਏ।
ਬੀਬੀ ਜੱਗਾ ਨੂੰ ਸ਼ਾਮਿਲ ਕਰਨ ਉਪਰੰਤ ਪ੍ਰਧਾਨ ਕਾਲਕਾ ਨੇ ਦੱਸਿਆ ਕਿ ਉਨ੍ਹਾਂ ਦੇ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਨਾਲ ਯਮੁਨਾ ਪਾਰ ਇਲਾਕੇ ਵਿਚ ਪਰਮਜੀਤ ਸਿੰਘ ਸਰਨਾ ਦੀ ਟੀਮ ਦਾ ਮੁਕੰਮਲ ਸਫਾਇਆ ਹੋ ਗਿਆ ਹੈ। ਉਹ ਇਕਲੌਤੇ ਮੈਂਬਰ ਸਨ ਜੋ ਸਰਨਾ ਗਰੁੱਪ ਦੇ ਨਾਲ ਸਨ ਕਿਉਂਕਿ ਬਾਕੀ ਮੈਂਬਰ ਪਹਿਲਾਂ ਹੀ ਉਸ ਦਾ ਸਾਥ ਛੱਡ ਗਏ ਸਨ।
ਪ੍ਰਧਾਨ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਨੇ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਨੂੰ ਮੰਦਾ ਚੰਗਾ ਬੋਲਿਆ ਤੇ ਉਨ੍ਹਾਂ ਤੋਂ ਸਿੱਖ ਮੁੱਦਿਆਂ ਤੋਂ ਜਵਾਬ ਤਲਬੀ ਕੀਤੀ ਪਰ ਜਦੋਂ ਉਹ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਹਾਰ ਗਏ ਤਾਂ ਉਨ੍ਹਾਂ ਨੇ ਪੰਜਾਬ ਦੀ ਉਸੇ ਲੀਡਰਸ਼ਿਪ ਨਾਲ ਹੱਥ ਮਿਲਾ ਲਏ ਜਿਸ ਨੂੰ ਮੰਦਾ ਚੰਗਾ ਬੋਲਦੇ ਸਨ।
Read More : ਪ੍ਰਾਪਰਟੀ ਦਾ ਕੰਮ ਕਰਦੇ ਵਿਅਕਤੀ ਨੇ ਪੁੱਤਰ, ਪਤਨੀ ਅਤੇ ਖ਼ੁਦ ਨੂੰ ਮਾਰੀ ਗੋਲੀ
