Big Breaking :ਪੰਜਾਬ ਦੇ 14 ਤਹਿਸੀਲਦਾਰ suspended

ਲੁਧਿਆਣਾ,5 ਮਈ (2025) : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆ 14 ਤਹਿਸੀਲਦਾਰਾਂ/ਨਾਇਬ-ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ’ਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ, ਭੀਮ ਸੇਨ ਨਾਇਬ ਤਹਿਸੀਲਦਾਰ ਬਾਘਾਪੁਰਾਣਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ, ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਧਰਮਕੋਟ, ਹਮੀਸ਼ ਕੁਮਾਰ ਨਾਇਬ ਤਹਿਸੀਲਦਾਰ ਬੱਧਨੀ ਕਲਾਂ, ਸੁਖਵਿੰਦਰ ਤਹਿਸੀਲਦਾਰ ਸਿੰਘ ਨਿਹਾਲ ਸਿੰਘ ਵਾਲਾ, ਰਜਿੰਦਰ ਸਿੰਘ ਤਹਿਸੀਲਦਾਰ ਗੁਰੂਹਰਸਹਾਏ, ਵਾਧੂ ਚਾਰਜ ਫਿਰੋਜ਼ਪੁਰ ਜਗਤਾਰ ਸਿੰਘ ਨਾਇਬ ਤਹਿਸੀਲਦਾਰ, ਜਤਿੰਦਰਪਾਲ ਸਿੰਘ ਤਹਿਸੀਲਦਾਰ ਮਲੋਟ ਵਾਧੂ ਚਾਰਜ ਸ੍ਰੀ ਮੁਕਤਸਰ ਸਾਹਿਬ, ਰਣਜੀਤ ਸਿੰਘ ਖਹਿਰਾ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਪਰਮਿੰਦਰ ਸਿੰਘ ਤਹਿਸੀਲਦਾਰ ਬਰੀਵਾਲਾ, ਕੰਵਲਦੀਪ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਾ ਅਗਰਵਾਲ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਦੋਦਾ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹਨ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਨੂੰ ਮੁੱਖ ਦਫ਼ਤਰ ਵਿੱਤੀ ਕਮਿਸ਼ਨਰ (ਮਾਲ) ਦਫ਼ਤਰ, ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ Head Quirter ਬਣਾਇਆ ਗਿਆ ਹੈ। 

Leave a Reply

Your email address will not be published. Required fields are marked *