nayab saini

CM ਨਾਇਬ ਸੈਣੀ ਦਾ ਵੱਡਾ ਫੈਸਲਾ: ਹੁਣ ਘਰਾਂ ਤੇ ਦੁਕਾਨਾਂ ਦੇ ਨਕਸ਼ੇ ਮਿਲਣਗੇ Online

ਭ੍ਰਿਸ਼ਟਾਚਾਰ ਖਤਮ ਕਰਨ ਲਈ ਪੂਰੀ ਪ੍ਰਕਿਰਿਆ ਡਿਜੀਟਲ ਕਰਨ ਦੇ ਨਿਰਦੇਸ਼; ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਨੂੰ ਲਾਈ ਫਿਟਕਾਰ

ਚੰਡੀਗੜ੍ਹ, 4 ਅਪ੍ਰੈਲ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਜਨਤਾ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਦੇ ਨਕਸ਼ੇ ਪਾਸ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਔਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਰਦਰਸ਼ਤਾ ਵਧੇਗੀ, ਸਗੋਂ ਲੋਕਾਂ ਨੂੰ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਸਮੇਂ ਦੀ ਬਚਤ ਹੋਵੇਗੀ।

ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੀ ਮੀਟਿੰਗ ਦੌਰਾਨ CM ਸੈਣੀ ਨੇ ਵਿਕਾਸ ਕਾਰਜਾਂ ਵਿੱਚ ਦੇਰੀ ‘ਤੇ ਸਖ਼ਤ ਰੁਖ਼ ਅਪਣਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਵਿਕਸਤ ਭਾਰਤ’ ਦੇ ਰਾਹ ਵਿੱਚ ਕੰਮਾਂ ਦੀ ਸੁਸਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਟੈਂਡਰ ਅਲਾਟ ਹੋਣ ਤੋਂ ਬਾਅਦ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਦੀ ਜਵਾਬਦੇਹੀ ਤੈਅ ਕਰਨ ਲਈ ਕਿਹਾ।

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਪਾਣੀ ਦੀ ਬਚਤ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਦੇ ਪਾਣੀ ਦੀ ਵਰਤੋਂ ਪਾਰਕਾਂ, ਉਦਯੋਗਾਂ ਅਤੇ ਖੇਤੀਬਾੜੀ ਲਈ ਕਰਨ ‘ਤੇ ਜ਼ੋਰ ਦਿੱਤਾ। ਵਿਭਾਗ ਵੱਲੋਂ ਦੱਸਿਆ ਗਿਆ ਕਿ ਸੂਬੇ ਦੇ ਨਗਰ ਨਿਗਮ ਖੇਤਰਾਂ ਵਿੱਚ 1144 ਸੜਕਾਂ ਦੀ ਮੁਰੰਮਤ ਅਤੇ ਨਿਰਮਾਣ 510.34 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਸ਼ੁਰੂ ਕੀਤਾ ਜਾਵੇਗਾ।

Read More : IPL 2026 : ਕਪਤਾਨ ਅਈਅਰ ਸਮੇਤ ਪੂਰੀ ਟੀਮ ‘ਤੇ ਲੱਗਾ ਭਾਰੀ ਜੁਰਮਾਨਾ

Leave a Reply

Your email address will not be published. Required fields are marked *