ਭਾਜਪਾ

ਪੰਜਾਬ ਸਿਆਸਤ ‘ਚ ਵੱਡਾ ਧਮਾਕਾ: ਐਡਵੋਕੇਟ ਐੱਚ.ਐੱਸ. ਫੂਲਕਾ ਭਾਜਪਾ ਵਿਚ ਸ਼ਾਮਲ

ਕੇਂਦਰੀ ਮੰਤਰੀ ਹਰਦੀਪ ਪੁਰੀ, ਸੁਨੀਲ ਜਾਖੜ ਅਤੇ ਤਰੁਣ ਚੁੱਘ ਨੇ ਕੀਤਾ ਸਵਾਗਤ

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੂਬੇ ਦੇ ਸਿਆਸੀ ਸਮੀਕਰਨ ਬਦਲ ਗਏ ਹਨ। ਦਾਖਾ ਤੋਂ ਸਾਬਕਾ ਵਿਧਾਇਕ ਅਤੇ ਉੱਘੇ ਵਕੀਲ ਐੱਚ.ਐੱਸ. ਫੂਲਕਾ (H.S. Phoolka) ਅੱਜ ਅਧਿਕਾਰਤ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜਿਆ।

ਦਿੱਗਜ ਆਗੂਆਂ ਦੀ ਮੌਜੂਦਗੀ ਵਿੱਚ ਹੋਈ ਜੁਆਇਨਿੰਗ

ਐਡਵੋਕੇਟ ਫੂਲਕਾ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸਾਰੇ ਦਿੱਗਜ ਆਗੂਆਂ ਨੇ ਫੂਲਕਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪੰਜਾਬ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਸਿਆਸੀ ਸਫ਼ਰ ‘ਤੇ ਇੱਕ ਨਜ਼ਰ
ਐਡਵੋਕੇਟ ਫੂਲਕਾ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਸਾਲ 2014 ਵਿਚ ਆਮ ਆਦਮੀ ਪਾਰਟੀ (AAP) ਨਾਲ ਕੀਤੀ ਸੀ ਅਤੇ ਉਹ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਹਾਲਾਂਕਿ, ਸਾਲ 2019 ਵਿੱਚ ਉਨ੍ਹਾਂ ਨੇ ‘ਆਪ’ ਨਾਲੋਂ ਨਾਤਾ ਤੋੜ ਲਿਆ ਸੀ।

ਹੁਣ ਲੰਬੇ ਸਮੇਂ ਬਾਅਦ ਫੂਲਕਾ ਦੀ ਮੁੱਖ ਧਾਰਾ ਦੀ ਸਿਆਸਤ ਵਿਚ ਵਾਪਸੀ ਅਤੇ ਭਾਜਪਾ ਦਾ ਪੱਲਾ ਫੜਨਾ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਬਦਲ ਸਕਦਾ ਹੈ। ਮਾਹਿਰਾਂ ਅਨੁਸਾਰ, ਫੂਲਕਾ ਵਰਗੇ ਦਿੱਗਜ ਚਿਹਰੇ ਦੇ ਆਉਣ ਨਾਲ ਭਾਜਪਾ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਮਜ਼ਬੂਤੀ ਮਿਲਣ ਦੀ ਉਮੀਦ ਹੈ।

Read More : IPL 2026 : ਪੰਜਾਬ ਕਿੰਗਜ਼ ਦੇ ਕਪਤਾਨ ਨੂੰ ਲੱਗਿਆ 12 ਲੱਖ ਦਾ ਜੁਰਮਾਨਾ

Leave a Reply

Your email address will not be published. Required fields are marked *