railway line received approval

ਪੰਜਾਬ ਨੂੰ ਵੱਡੀ ਸੌਗਾਤ ; ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ

443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰੋਜੈਕਟ : ਰੇਲ ਮੰਤਰੀ ਅਸ਼ਵਨੀ ਵੈਸ਼ਨਵ

ਨਵੀਂ ਦਿੱਲੀ, 23 ਸਤੰਬਰ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਹੈ। ਰੇਲ ਮੰਤਰੀ ਨੇ ਸਾਲਾਂ ਤੋਂ ਲਟਕ ਰਹੀ ਮੰਗ ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਪ੍ਰੈੱਸ ਕਾਨਫ਼ਰੰਸ ਦੌਰਾਨ 18 ਕਿਲੋਮੀਟਰ ਦੀ ਲਾਈਨ ਨੂੰ ਮਨਜ਼ੂਰੀ ਦਿੰਦੇ ਹੋਏ ਰੇਲ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ 443 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ।

ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰੇਲ ਮੰਤਰੀ ਦਾ ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਪ੍ਰੋਜੈਕਟ 50 ਸਾਲਾਂ ਤੋਂ ਰੁਕਿਆ ਪਿਆ ਸੀ। ਰਾਜਪੁਰਾ-ਮੋਹਾਲੀ ਰੇਲਵੇ ਲਾਈਨ ਚੰਡੀਗੜ੍ਹ ਨੂੰ ਮਾਲਵਾ ਖੇਤਰ ਦੇ ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਨਾਂ ਸ਼ਹਿਰਾਂ ਨਾਲ ਜੋੜੇਗੀ।

Read More : ਮੁਨੀਸ਼ ਸਿਸੋਦੀਆ ਅੱਸੂ ਦੇ ਪਹਿਲੇ ਨਰਾਤੇ ਮੌਕੇ ਸ਼੍ਰੀ ਕਾਲੀ ਦੇਵੀ ਮੰਦਰ ਹੋਏ ਨਤਮਸਤਕ

Leave a Reply

Your email address will not be published. Required fields are marked *