Police-arrests

ਤਰਨਤਾਰਨ ’ਚ ਵੱਡੀ ਕਾਰਵਾਈ: 18 ਕਿਲੋ ਹੈਰੋਇਨ ਸਣੇ ਮੌਜੂਦਾ ਸਰਪੰਚ ਕਾਬੂ

ਐੱਨ.ਸੀ.ਬੀ. ਨੇ ਤੜਕਸਾਰ ਘਰ ’ਚ ਮਾਰਿਆ ਛਾਪਾ; ਬਰਾਮਦ ਹੈਰੋਇਨ ਦੀ ਕੌਮਾਂਤਰੀ ਕੀਮਤ 90 ਕਰੋੜ ਰੁਪਏ

ਤਰਨਤਾਰਨ, 10 ਮਾਰਚ : ਜ਼ਿਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਕਲਸੀਆਂ ਕਲਾਂ ’ਚ ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਇਕ ਵੱਡੀ ਕਾਰਵਾਈ ਕਰਦਿਆਂ ਪਿੰਡ ਦੇ ਮੌਜੂਦਾ ਸਰਪੰਚ ਨੂੰ 18 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਮੰਗਲਵਾਰ ਤੜਕਸਾਰ ਐੱਨ.ਸੀ.ਬੀ. ਦੀ ਵਿਸ਼ੇਸ਼ ਟੀਮ ਨੇ ਸਰਪੰਚ ਪਰਮਜੀਤ ਸਿੰਘ ਦੇ ਘਰ ਦਸਤਕ ਦਿੱਤੀ। ਇਸ ਛਾਪੇਮਾਰੀ ਦੌਰਾਨ ਟੀਮ ਨੇ ਘਰ ’ਚ ਮੌਜੂਦ ਸਰਪੰਚ ਨੂੰ ਹਿਰਾਸਤ ’ਚ ਲੈ ਕੇ ਤਲਾਸ਼ੀ ਅਭਿਆਨ ਚਲਾਇਆ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦੀ ਨਿਸ਼ਾਨਦੇਹੀ ’ਤੇ ਹੀ 18 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 90 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਹਾਲਾਂਕਿ, ਇਸ ਮਾਮਲੇ ’ਤੇ ਸਥਾਨਕ ਪੁਲਸ ਅਧਿਕਾਰੀ ਫਿਲਹਾਲ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ ਅਤੇ ਦੇਰ ਸ਼ਾਮ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

Read More : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪੋਸਟ ਵਿਰੁੱਧ ਸਦਨ ’ਚ ਨਿੰਦਾ ਮਤਾ ਪਾਸ

Leave a Reply

Your email address will not be published. Required fields are marked *