Lakhwinder Singh

ਸੀਬੀਆਈ ਦੀ ਵੱਡੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਸਾਥੀ ਲਖਵਿੰਦਰ ਸਿੰਘ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ

ਨਵੀਂ ਦਿੱਲੀ, 26 ਅਕਤੂਬਰ : ਸੀਬੀਆਈ ਨੇ ਇਕ ਵੱਡੀ ਕਾਰਵਾਈ ਵਿਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਤੋਂ ਡਿਪੋਰਟ ਕਰ ਕੇ ਦਿੱਲੀ ਲਿਆਂਦਾ ਗਿਆ ਹੈ। ਸੀਬੀਆਈ ਨੇ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਹਰਿਆਣਾ ਪੁਲਿਸ ਨੇ ਉਸਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ।

ਅਧਿਕਾਰੀਆਂ ਅਨੁਸਾਰ ਲਖਵਿੰਦਰ ਵਿਰੁੱਧ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜਬਰਨ ਵਸੂਲੀ, ਧਮਕੀ, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਕਤਲ ਦੀ ਕੋਸ਼ਿਸ਼ ਸ਼ਾਮਲ ਹਨ। ਹਰਿਆਣਾ ਪੁਲਿਸ ਦੀ ਬੇਨਤੀ ‘ਤੇ ਸੀਬੀਆਈ ਨੇ ਇੰਟਰਪੋਲ ਰਾਹੀਂ ਉਸਦੇ ਵਿਰੁੱਧ ਰੈੱਡ ਕਾਰਨਰ ਨੋਟਿਸ ਪ੍ਰਾਪਤ ਕੀਤਾ। ਇਹ ਨੋਟਿਸ 26 ਅਕਤੂਬਰ 2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਾਂਝੇ ਯਤਨਾਂ ਰਾਹੀਂ, ਦੋਸ਼ੀ ਨੂੰ 25 ਅਕਤੂਬਰ, 2025 ਨੂੰ ਭਾਰਤ ਹਵਾਲੇ ਕਰ ਦਿੱਤਾ ਗਿਆ ਸੀ।

ਸੀਬੀਆਈ ਨੇ ਕਿਹਾ ਕਿ ਇਹ ਪੂਰਾ ਆਪ੍ਰੇਸ਼ਨ ਵਿਦੇਸ਼ ਮੰਤਰਾਲੇ (ਐਮਈਏ) ਤੇ ਗ੍ਰਹਿ ਮੰਤਰਾਲੇ ਦੇ ਤਾਲਮੇਲ ਨਾਲ ਕੀਤਾ ਗਿਆ ਸੀ। ਸੀਬੀਆਈ ਨੇ ਲਖਵਿੰਦਰ ਨੂੰ ਵਾਪਸ ਲਿਆਉਣ ਲਈ ਭਾਰਤ ਵਿੱਚ ਵੱਖ-ਵੱਖ ਏਜੰਸੀਆਂ ਨਾਲ ਮਿਲ ਕੇ ਕੰਮ ਕੀਤਾ। ਅਧਿਕਾਰੀਆਂ ਅਨੁਸਾਰ ਪਿਛਲੇ ਕੁਝ ਸਾਲਾਂ ਵਿੱਚ ਇਸ ਤਰੀਕੇ ਨਾਲ 130 ਤੋਂ ਵੱਧ ਲੋੜੀਂਦੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ।

Read More : ਪੰਥ ਔਕੜਾਂ ਦਾ ਟਾਕਰਾ ਕਰਨ ਲਈ ਹਮੇਸ਼ਾ ਮੋਹਰੀ ਰੋਲ ਅਦਾ ਕਰਾਂਗੇ : ਗੜਗੱਜ

Leave a Reply

Your email address will not be published. Required fields are marked *