‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਕੀਤਾ ਐਲਾਨ
ਅੰਮ੍ਰਿਤਸਰ, 7 ਅਪ੍ਰੈਲ : ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਮ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਰੱਖਿਆ ਗਿਆ ਹੈ। ਇਸ ਐਲਾਨ ਦੇ ਨਾਲ ਹੀ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਸਾਰੀਆਂ ਚਰਚਾਵਾਂ ‘ਤੇ ਵੀ ਵਿਰਾਮ ਲੱਗ ਗਿਆ ਹੈ।
ਡਾ. ਨਵਜੋਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਆਪਣੀ ਪਾਰਟੀ ਦੇ ਬੈਨਰ ਨਾਲ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਪਲ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦੇ ਹੋਏ ਦੇਸ਼ ਨੂੰ ਇੱਕ ਨਵੇਂ ਵਿਕਲਪ ਦੀ ਲੋੜ ਹੈ। ਉਨ੍ਹਾਂ ਦਾ ਮਕਸਦ ਲੋਕਾਂ ਦੀ ਸੇਵਾ ਕਰਨਾ ਅਤੇ ਪੰਜਾਬ ਦੇ ਗੁਆਚੇ ਹੋਏ ਮਾਣ ਨੂੰ ਮੁੜ ਬਹਾਲ ਕਰਨਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕਾਂਗਰਸ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਸਨ। ਅੱਜ ਦੇਰ ਰਾਤ ਕੀਤੇ ਗਏ ਇਸ ਐਲਾਨ ਸਮੇਂ ਉਨ੍ਹਾਂ ਦੇ ਪਤੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਨਾਲ ਨਜ਼ਰ ਨਹੀਂ ਆਏ।
ਡਾ. ਸਿੱਧੂ ਨੇ ਆਪਣੀ ਪਾਰਟੀ ਦੇ ਵਿਜ਼ਨ ਬਾਰੇ ਦੱਸਦਿਆਂ ਕਿਹਾ ਕਿ ਉਹ ਸੱਚਾਈ, ਨਿਆਂ ਅਤੇ ਪਿਆਰ ਦੇ ਰਾਹ ‘ਤੇ ਚੱਲ ਕੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਨਗੇ। ਉਨ੍ਹਾਂ ਅਨੁਸਾਰ ਇਹ ਫੈਸਲਾ ਇੱਕ ‘ਰੱਬੀ ਪ੍ਰੇਰਨਾ’ ਸਦਕਾ ਲਿਆ ਗਿਆ ਹੈ ਤਾਂ ਜੋ ਸਮਾਨ ਸੋਚ ਵਾਲੇ ਲੋਕ ਇਕੱਠੇ ਹੋ ਕੇ ਦੇਸ਼ ਦੀ ਸੇਵਾ ਕਰ ਸਕਣ।
Read More : IPL 2026: ਈਡਨ ਗਾਰਡਨ ‘ਚ ਮੀਂਹ ਨੇ ਫੇਰਿਆ ਪਾਣੀ, KKR ਤੇ ਪੰਜਾਬ ਨੂੰ ਵੰਡਿਆ 1-1 ਅੰਕ
