ਨਵੀਂ ਦਿੱਲੀ, 2 ਨਵੰਬਰ : ਆਲ ਇੰਡੀਆ ਕਾਂਗਰਸ ਕਮੇਟੀ ਨੇ ਬਿਹਾਰ ਚੋਣਾਂ ਦੇ ਦੂਜੇ ਗੇੜ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਮ ਹਟਾ ਦਿਤਾ ਗਿਆ ਹੈ।
ਪਹਿਲੇ ਗੇੜ ਦੇ ਚੋਣ ਪ੍ਰਚਾਰ ਲਈ ਚੰਨੀ ਸਟਾਰ ਪ੍ਰਚਾਰਕ ਸਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਬਿਹਾਰ ਦੇ ਛਪਰਾ ਵਿਚ ਚੋਣ ਪ੍ਰਚਾਰ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਮੇਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੰਨੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਾਂਗਰਸ ਪਾਰਟੀ ’ਤੇ ਸ਼ਬਦੀ ਹਮਲਾ ਕੀਤਾ ਸੀ।
ਉਨ੍ਹਾਂ ਨੇ ਚੰਨੀ ਦੀ ਬਿਹਾਈਆਂ ਵਿਰੁਧ ਟਿੱਪਣੀ ਨੂੰ ਅਪਣੇ ਭਾਸ਼ਣ ਦਾ ਹਿੱਸਾ ਬਣਾਇਆ ਸੀ। ਇਸੇ ਕਰ ਕੇ ਹੁਣ ਕਾਂਗਰਸ ਨੇ ਚੰਨੀ ਦਾ ਨਾਮ ਸਟਾਰ ਪ੍ਰਚਾਰਕਾਂ ’ਚੋਂ ਹਟਾਇਆ ਹੈ ।
ਜ਼ਿਕਰਯੋਗ ਹੈ ਕਿ ਚੰਨੀ ਨੇ ਤਿੰਨ ਸਾਲ ਪਹਿਲਾਂ ਕਿਹਾ ਸੀ ਕਿ ਅਸੀਂ ਬਿਹਾਰੀਆਂ ਨੂੰ ਪੰਜਾਬ ਵਿਚ ਵੜਨ ਨਹੀਂ ਦਿਆਂਗੇ। ਉਨ੍ਹਾਂ ਦੇ ਇਸ ਬਿਆਨ ’ਤੇ ਪ੍ਰਿਯੰਕਾ ਗਾਂਧੀ ਨੇ ਤਾੜੀਆਂ ਵੀ ਮਾਰੀਆਂ ਸਨ।
Read More : ਪੀ.ਯੂ. ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨਾ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਫੈਸਲਾ : ਖੁੱਡੀਆਂ
