ਦਿੱਲੀ ਦੇ ਕੈਬਨਿਟ ਮੰਤਰੀ ਸਿਰਸਾ ਸਮੇਤ ਪੁੱਜੀ ਹੋਰ ਲੀਡਰਸ਼ਿਪ
ਤਰਨਤਾਰਨ, 17 ਅਕਤੂਬਰ : ਤਰਨਤਰਨ ਜ਼ਿਮਣੀ ਚੋਣ ਲਈ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫਸਰ ਗੁਰਮੀਤ ਸਿੰਘ ਕੋਲ ਦਾਖਲ ਕਰਵਾਏ।
ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੰਤਰੀ ਸੁਰਜੀਤ ਜਿਆਣੀ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ ਤੇ ਜੰਮੂ ਕਸ਼ਮੀਰ ਦੇ ਵਿਧਾਇਕ ਨਰਿੰਦਰ ਸਿੰਘ ਰੈਣਾ ਤੋਂ ਇਲਾਵਾ ਹੋਰ ਲੀਡਰਸ਼ਿਪ ਵੀ ਪੁੱਜੀ।
ਇਸ ਮੌਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਤਰਨਤਾਰਨ ਜ਼ਿਮਨੀ ਚੋਣ ‘ਚ ਜਿੱਤ ਦਾ ਜਿੱਥੇ ਦਾਅਵਾ ਕੀਤਾ ਗਿਆ, ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵੇਲੇ ਬਦਲਾਅ ਚਾਹੁੰਦੇ ਹਨ ਤੇ ਇਹ ਬਦਲਾਅ ਭਾਜਪਾ ਹੀ ਹੈ
Read More : ਨਵੀਨ ਚਤੁਰਵੇਦੀ ਦਾ ਮਿਲਿਆ 7 ਦਿਨਾਂ ਪੁਲਸ ਰਿਮਾਂਡ
