ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
ਪਠਾਨਕੋਟ, 8 ਜੁਲਾਈ : ਭਾਜਪਾ ਹਾਈਕਮਾਨ ਨੇ ਪਠਾਨਕੋਟ ਤੋਂ ਮੌਜੂਦ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ। ਸੁਨੀਲ ਜਾਖੜ ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਹਨ। ਅਸ਼ਵਨੀ ਸ਼ਰਮਾ ਨੂੰ ਹਟਾ ਕੇ ਹੀ ਸੁਨੀਲ ਜਾਖੜ ਨੂੰ ਪ੍ਰਧਾਨ ਬਣਾਇਆ ਗਿਆ ਸੀ।
ਹੁਣ ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਦੇਖਦੇ ਹੋਏ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਇਕ ਰਣਨੀਤਕ ਫੈਸਲਾ ਮੰਨਿਆ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਇਕ ਤਜਰਬੇਕਾਰ ਨੇਤਾ ਹਨ ਅਤੇ ਪਹਿਲਾਂ ਪਾਰਟੀ ਵਿਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਨ੍ਹਾਂ ਨੂੰ ਭਾਜਪਾ ਦਾ ਪੁਰਾਣਾ ਸਿਪਾਹੀ ਮੰਨਿਆ ਜਾਂਦਾ ਹੈ ਅਤੇ ਸੰਗਠਨ ‘ਤੇ ਉਨ੍ਹਾਂ ਦੀ ਚੰਗੀ ਪਕੜ ਹੈ।

ਜਾਣਕਾਰੀ ਅਨੁਸਾਰ ਪਾਰਟੀ ਹਾਈਕਮਾਨ ਹੁਣ ਪੰਜਾਬ ਵਿਚ ਨਵਾਂ ਸੰਗਠਨ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਹਰ ਫੈਸਲਾ ਗੰਭੀਰਤਾ ਨਾਲ ਲੈ ਰਹੀ ਹੈ। ਇਸ ਕ੍ਰਮ ਵਿਚ ਹੁਣ ਅਸ਼ਵਨੀ ਸ਼ਰਮਾ ਨੂੰ ਸੰਗਠਨ ਨੂੰ ਮੁੜ ਸਰਗਰਮ ਅਤੇ ਮਜ਼ਬੂਤ ਕਰਨ ਲਈ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।
Read More : ਨਿਹੰਗਾਂ ਦੇ ਬਾਣੇ ’ਚ ਆਏ ਲੁਟੇਰਿਆਂ ਨੇ 20 ਲੱਖ ਦੀ ਲੁੱਟੇ