Bhagwant Mann

ਭਾਜਪਾ ਕੇਂਦਰੀ ਏਜੰਸੀਆਂ ਦੀ ਵਿਰੋਧੀ ਪਾਰਟੀਆਂ ਖ਼ਿਲਾਫ਼ ਕਰ ਰਹੀ ਦੁਰਵਰਤੋਂ : ਭਗਵੰਤ ਮਾਨ

ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਕੇਂਦਰੀ ਏਜੰਸੀਆਂ ਜਿਵੇਂ ਕਿ ਈ. ਡੀ. ਦੀ ਦੁਰਵਰਤੋਂ ਕਰ ਕੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦਦੀ ਹੈ। ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਿਤ ਸਰਕਾਰਾਂ ਨੂੰ ਤੰਗ ਕਰਨ ਦਾ ਕੰਮ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਜ ਗੋਆ ਵਿਚ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਵਿਚ ਸਰਕਾਰੀ ਸਕੂਲਾਂ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਿਆ ਗਿਆ ਹੈ, ਜਿਸ ਕਾਰਨ ਹੁਣ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ ਵਧ ਗਈ ਹੈ ਅਤੇ ਲੋਕ ਸਰਕਾਰੀ ਹਸਪਤਾਲਾਂ ਵਿਚ ਵੱਡੀ ਗਿਣਤੀ ਵਿਚ ਇਲਾਜ ਕਰਵਾਉਣ ਲਈ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਸਿਹਤ ਬੀਮਾ ਯੋਜਨਾ ਵਿਚ ਕੋਈ ਸ਼ਰਤ ਨਹੀਂ ਲਾਈ ਹੈ। ਜੇਕਰ ਕੋਈ ਸਰਕਾਰੀ ਹਸਪਤਾਲ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰੇਗਾ ਤਾਂ ਸਰਕਾਰ ਉਸ ਦਾ ਲਾਇਸੈਂਸ ਰੱਦ ਕਰ ਸਕੇਗੀ।

Read More : ਬੀ.ਐੱਸ.ਐੱਫ. ਨੇ ਪਾਕਿਸਤਾਨੀ ਘੁਸਪੈਠੀਆ ਮਾਰ ਮੁਕਾਇਆ

Leave a Reply

Your email address will not be published. Required fields are marked *