ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ

ਪਟਿਆਲਾ,2 ਮਈ (2025)  : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਪੰਜਾਬ BJP ਵੀ ਖੜ੍ਹੀ ਹੋ ਗਈ ਹੈ। ਇਸ ਬਾਰੇ ਭਾਜਪਾ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਾਲ ਪੰਜਾਬ ਦੇ ਹਿਤਾਂ ਨੂੰ ਗੰਭੀਰ ਢੰਗ ਨਾਲ ਨੁਕਸਾਨ ਪਹੁੰਚਿਆ ਹੈ। ਪੰਜਾਬ ਭਾਜਪਾ ਦਾ ਸਾਫ਼ ਸਟੈਂਡ ਹੈ ਕਿ ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਸ ਲਈ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡੈਮਾਂ ਦਾ ਪਾਣੀ ਪੱਧਰ ਲਗਾਤਾਰ ਘੱਟ ਰਿਹਾ ਹੈ । ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ।  ਮੁੱਖ ਮੰਤਰੀ ਸਿਰਫ ਬਿਆਨਬਾਜੀ ਤੱਕ ਸੀਮਿਤ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਬਹੁਤ ਹੀ ਦੁਖ ਦੀ ਗੱਲ ਹੈ ਕਿ ਇਸ ਅਹਿਮ ਮੁੱਦੇ ‘ਤੇ ਪੰਜਾਬ ਸਰਕਾਰ BBMB ਦੀ ਮੀਟਿੰਗ ਵਿੱਚ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਰੱਖ ਸਕੀ। ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਰਹੇ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ। ਇਸ ਦੇ ਕਾਰਨ ਰਾਜ ਦੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛਪਾਉਣ ਲਈ ਹੁਣ ਨਾਟਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।  

View More ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ

ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਪਟਿਆਲਾ, 02 ਮਈ (2025): ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਭਾ ਤੇ ਸ਼ੁਤਰਾਣਾ ਦੇ ਵਿਧਾਇਕਾਂ ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਬੰਦ ਕੀਤੀ ਜਾਵੇ । ਰੋਸ ਪ੍ਰਦਰਸ਼ਨ ਮੌਕੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵੱਡੀ ਗਿਣਤੀ ਆਗੂਆਂ ਤੇ ਆਪ ਕਾਰਕੁੰਨਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ.ਬੀ.ਐਮ.ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰੰਤੂ ਹੁਣ 8500 ਕਿਉਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ। ਦੇਵ ਮਾਨ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ। ਕੇਂਦਰ ਧੱਕੇਸ਼ਾਹੀ ਕਰ ਰਿਹਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਾਜਪਾ ਜਾਣਬੁੱਝਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ‘ਤੇ ਤੁਲੀ ਹੋਈ ਹੈ ਪਰੰਤੂ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ ਹੈ। ਬਾਜ਼ੀਗਾਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਸਮੇਤ ਬੀ.ਬੀ.ਐਮ.ਬੀ. ਮਿਲਕੇ ਪੰਜਾਬ ਦਾ ਪਾਣੀ ਲੁੱਟਣ ਲੱਗੇ ਹਨ, ਜਿਨ੍ਹਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਆਪ ਆਗੂ ਇੰਦਰਜੀਤ ਸਿੰਘ ਸੰਧੂ, ਜਸਬੀਰ ਸਿੰਘ ਗਾਂਧੀ, ਗੁਰਜੀਤ ਸਿੰਘ ਸਾਹਨੀ, ਦਵਿੰਦਰਪਾਲ ਸਿੰਘ ਮਿੱਕੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਪ੍ਰਦੀਪ ਜੋਸ਼ਨ, ਸਰਜੀਤ ਸਿੰਘ ਅਬਲੋਵਾਲ, ਵੱਡੀ ਗਿਣਤੀ ਜ਼ਿਲ੍ਹੇ ਦੇ ਆਪ ਕੌਂਸਲਰ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਨਾਭਾ, ਸਮਾਣਾ, ਸਨੌਰ ਤੇ ਸ਼ੁਤਰਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

View More ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
navjot sidhu YouTube channel

ਨਵਜੋਤ ਸਿੱਧੂ ਵੱਲੋਂ YouTube ਚੈਨਲ ਲਾਂਚ

ਅੰਮ੍ਰਿਤਸਰ, 30 ਅਪ੍ਰੈਲ-(2025) : ਸਾਬਕਾ ਕ੍ਰਿਕਟਰ ਤੇ ਰਾਜਨੀਤੀਵਾਨ ਨਵਜੋਤ ਸਿੱਧੂ ਨੇ ਆਪਣਾ ਅਧਿਕਾਰਤ YouTube ਚੈਨਲ ਲਾਂਚ ਕੀਤਾ ਹੈ। ਬੁੱਧਵਾਰ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਯੂ-ਟਿਊਬ…

View More ਨਵਜੋਤ ਸਿੱਧੂ ਵੱਲੋਂ YouTube ਚੈਨਲ ਲਾਂਚ
ptcl turnament

ਪੀਐਸਪੀਸੀਐਲ ਦਾ 46ਵਾਂ AIESCB ਟੂਰਨਾਮੈਂਟ ਸ਼ੁਰੂ

ਪਟਿਆਲਾ, 21 ਅਪ੍ਰੈਲ, 2025: ਪੀਐਸਪੀਸੀਐਲ( PSPCL) ਸਪੋਰਟਸ ਕੰਪਲੈਕਸ ਪਟਿਆਲਾ ਵਿਖੇ 2-ਦਿਨਾਂ 46ਵਾਂ ਏਆਈਈਐਸਸੀਬੀ (AIESCB) “ਟੱਗ ਆਫ਼ ਵਾਰ” ਟੂਰਨਾਮੈਂਟ ਦੀ ਸ਼ੁਰੂਆਤ ਹੋਈ । ਇਸ ਟੂਰਨਾਮੈਂਟ ਦੀ…

View More ਪੀਐਸਪੀਸੀਐਲ ਦਾ 46ਵਾਂ AIESCB ਟੂਰਨਾਮੈਂਟ ਸ਼ੁਰੂ

Placement camp:ਪਟਿਆਲਾ ਵਿਚ 22 ਅਪ੍ਰੈਲ ਨੂੰ

ਪਟਿਆਲਾ, 21 ਅਪ੍ਰੈਲ (2025)ਐੱਚ.ਡੀ.ਬੀ ਫਾਇਨਾਂਸ਼ੀਅਲ ਸਰਵਿਸਿਜ਼ ਲਿਮਟਿਡ ਵੱਲੋਂ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਪ੍ਰੈਲ, ਸਵੇਰੇ 10 ਵਜੇ…

View More Placement camp:ਪਟਿਆਲਾ ਵਿਚ 22 ਅਪ੍ਰੈਲ ਨੂੰ

ਪਾਣੀ ਸਮਝ ਕੇ ਟਾਇਲਟ ਕਲੀਨਰ ਪੀ ਗਿਆ ਬੱਚਾ

ਇਲਾਜ ਦੌਰਾਨ ਹੋਈ ਮੌਤ Panipat News : ਹਰਿਆਣਾ ਦੇ ਸ਼ਹਿਰ ਪਾਣੀਪਤ ਨੇੜੇ ਪਿੰਡ ਅਜੀਜੁਲਾਪੁਰ ’ਚ ਇਕ 3 ਸਾਲ ਦੇ ਬੱਚੇ ਦੀ ਟਾਇਲਟ ਕਲੀਨਰ ਪੀ ਲੈਣ…

View More ਪਾਣੀ ਸਮਝ ਕੇ ਟਾਇਲਟ ਕਲੀਨਰ ਪੀ ਗਿਆ ਬੱਚਾ
cm di yogshala

ADC ਪਟਿਆਲਾ ਨੇ ਸੀ.ਐਮ. ਦੀ ਯੋਗਸ਼ਾਲਾ ਯੋਗਾ ਕਲਾਸਾਂ ਦਾ ਲਿਆ ਜਾਇਜ਼ਾ

ਪਟਿਆਲਾ, 21 ਅਪ੍ਰੈਲ (2025): ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਇੱਥੇ ਵਾਤਾਵਰਣ ਪਾਰਕ ਸਮੇਤ ਜ਼ਿਲ੍ਹੇ ਦੇ ਕਈ ਹੋਰਨਾਂ ਥਾਵਾਂ ਵਿਖੇ ਲੱਗ ਰਹੀਆਂ ਸੀ.ਐਮ. ਦੀ…

View More ADC ਪਟਿਆਲਾ ਨੇ ਸੀ.ਐਮ. ਦੀ ਯੋਗਸ਼ਾਲਾ ਯੋਗਾ ਕਲਾਸਾਂ ਦਾ ਲਿਆ ਜਾਇਜ਼ਾ
village mandor

ਗੁਪਤ ਸੂਚਨਾ ‘ਤੇ DSP ਦੀ ਅਗਵਾਈ ‘ਚ ਪਿੰਡ ਮੰਡੋਰ ਵਿਖੇ ਪੁਲਸ ਨੇ ਮਾਰਿਆ ਛਾਪਾ

ਨਾਭਾ, 21 ਅਪ੍ਰੈਲ 2025 : ਯੁੱਧ ਨਸ਼ਿਆਂ ਦੇ ਵਿਰੁੱਧ,ਮੁਹਿੰਮ ਤੇ ਚਲਦਿਆ ਪੰਜਾਬ ਪੁਲਿਸ ਨੂੰ ਮਿਲੀ ਗੁਪਤ ਸੂਚਨਾ, ਵੱਡੀ ਮਾਤਰਾ ਦੇ ਵਿੱਚ ਪੁਲਿਸ ਡੀ ਐਸ ਪੀ…

View More ਗੁਪਤ ਸੂਚਨਾ ‘ਤੇ DSP ਦੀ ਅਗਵਾਈ ‘ਚ ਪਿੰਡ ਮੰਡੋਰ ਵਿਖੇ ਪੁਲਸ ਨੇ ਮਾਰਿਆ ਛਾਪਾ

132 ਕੇ. ਵੀ. ਗਰਿੱਡ ’ਚ ਲੱਗੀ ਭਿਆਨਕ ਅੱਗ

ਕਰੋੜਾਂ ਦਾ ਨੁਕਸਾਨ Malotte news : ਅੱਜ ਦੁਪਿਹਰ ਵੇਲੇ ਮਲੋਟ-ਬਠਿੰਡਾ ਰੋਡ ’ਤੇ ਬਣੇ 132 ਕੇ. ਵੀ. ਗਰਿੱਡ ’ਚ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ…

View More 132 ਕੇ. ਵੀ. ਗਰਿੱਡ ’ਚ ਲੱਗੀ ਭਿਆਨਕ ਅੱਗ