10 ਮਈ 2026: ਚੰਡੀਗੜ੍ਹ ਦੇ ਸੈਕਟਰ 38 ਦੇ ਜੰਗਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਵਿੱਚੋਂ ਬਦਬੂ ਆ ਰਹੀ ਸੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਸੈਕਟਰ 16 ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੱਲ੍ਹ ਪੋਸਟਮਾਰਟਮ ਕੀਤਾ ਜਾਵੇਗਾ।
