ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, 2 ਬੱਚਿਆਂ ਦੀ ਮਾਂ ਗੰਭੀਰ ਜ਼ਖ਼ਮੀ
ਮੋਗਾ, 23 ਫਰਵਰੀ : ਮੋਗਾ ਦੇ ਥਾਣਾ ਸਿਟੀ ਸਾਊਥ ਅਧੀਨ ਪੈਂਦੇ ਇਲਾਕੇ ਬੁੱਕਣ ਵਾਲਾ ਰੋਡ ’ਤੇ ਅੱਜ ਪ੍ਰੇਮ ਸਬੰਧਾਂ ਦਾ ਬਹੁਤ ਹੀ ਦੁਖਦਾਈ ਅੰਤ ਹੋਇਆ। ਇਕ ਨੌਜਵਾਨ ਨੇ ਆਪਣੀ ਵਿਆਹੁਤਾ ਕਥਿਤ ਪ੍ਰੇਮਿਕਾ ’ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਤੋਂ ਬਾਅਦ ਉਸੇ ਹਥਿਆਰ ਨਾਲ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਭਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਪੁਲਸ ਅਨੁਸਾਰ, ਮ੍ਰਿਤਕ ਲਵਦੀਪ ਸਿੰਘ ਦੇ ਬੁੱਕਣ ਵਾਲਾ ਰੋਡ ਦੀ ਰਹਿਣ ਵਾਲੀ ਦੋ ਬੱਚਿਆਂ ਦੀ ਮਾਂ ਨਾਲ ਕਥਿਤ ਪ੍ਰੇਮ ਸਬੰਧ ਸਨ। ਅੱਜ ਲਵਦੀਪ ਨੇ ਔਰਤ ਨੂੰ ਆਪਣੇ ਘਰ ਬੁਲਾਇਆ ਸੀ, ਜਿੱਥੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਸ ਨੇ ਔਰਤ ’ਤੇ ਹਮਲਾ ਕਰ ਦਿੱਤਾ। ਔਰਤ ਨੂੰ ਲਹੂ-ਲੁਹਾਣ ਹਾਲਤ ’ਚ ਡਿੱਗਿਆ ਦੇਖ ਲਵਦੀਪ ਨੇ ਖ਼ੁਦ ਨੂੰ ਵੀ ਖ਼ਤਮ ਕਰ ਲਿਆ।
ਜ਼ਖ਼ਮੀ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਲਵਦੀਪ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Read More : ਪੁਲਸ ਕਰਮਚਾਰੀਆਂ ਦੀ ਹੱਤਿਆ ਮਾਮਲੇ ’ਚ ਹੁਣ ਲਾਰੈਂਸ ਬਿਸ਼ਨੋਈ ਗੈਂਗ ਦੀ ਐਂਟਰੀ
