raped

ਦਰਿੰਦਗੀ: 8 ਸਾਲਾ ਮਾਸੂਮ ਬੱਚੀ ਨਾਲ ਗੁਆਂਢੀ ਨੇ ਕੀਤਾ ਜ਼ਬਰ-ਜ਼ਨਾਹ

ਚੀਜ਼ ਦਾ ਲਾਲਚ ਦੇ ਕੇ ਝਾੜੀਆਂ ’ਚ ਲੈ ਗਿਆ ਮੁਲਜ਼ਮ, ਪੁਲਸ ਨੇ ਕੀਤਾ ਗ੍ਰਿਫ਼ਤਾਰ

ਮੋਹਾਲੀ, 25 ਮਾਰਚ: ਉਦਯੋਗਿਕ ਖੇਤਰ ਅਧੀਨ ਆਉਂਦੇ ਇਲਾਕੇ ’ਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਗੁਆਂਢੀ ਨੇ 8 ਸਾਲਾ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ’ਚ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਨੇ ਮੁਲਜ਼ਮ ਮੁਕੇਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੀੜਤ ਬੱਚੀ ਦੇ ਮਾਪਿਆਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਗਏ ਹੋਏ ਸਨ ਅਤੇ ਬੱਚੇ ਘਰ ਦੇ ਨੇੜੇ ਮੈਦਾਨ ’ਚ ਖੇਡ ਰਹੇ ਸਨ। ਇਸ ਦੌਰਾਨ ਕੂੜਾ ਇਕੱਠਾ ਕਰਨ ਦਾ ਕੰਮ ਕਰਨ ਵਾਲਾ ਗੁਆਂਢੀ ਮੁਕੇਸ਼, ਬੱਚੀ ਨੂੰ ਕੋਈ ਚੀਜ਼ ਦੇਣ ਦਾ ਲਾਲਚ ਦੇ ਕੇ ਝਾੜੀਆਂ ’ਚ ਲੈ ਗਿਆ ਅਤੇ ਉਸ ਨਾਲ ਜ਼ਬਰ-ਜ਼ਨਾਹ ਕੀਤਾ। ਸ਼ਾਮ ਨੂੰ ਜਦੋਂ ਮਾਪੇ ਘਰ ਪਰਤੇ ਤਾਂ ਬੱਚੀ ਨੇ ਰੋਂਦਿਆਂ ਆਪਣੀ ਹੱਡਬੀਤੀ ਸੁਣਾਈ।

ਬੱਚੀ ਦੀ ਹਾਲਤ ਵਿਗੜਦੀ ਦੇਖ ਪਰਿਵਾਰ ਨੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਹਸਪਤਾਲ ਪ੍ਰਬੰਧਕਾਂ ਦੀ ਸੂਚਨਾ ’ਤੇ ਪੁਲਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

Read More : ਸਰਪੰਚ ਦੇ ਭਰਾ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ

Leave a Reply

Your email address will not be published. Required fields are marked *