Breaking news

ਬੀ.ਐੱਸ.ਐੱਫ. ਤੇ ਪੁਲਸ ਦੇ ਸਾਂਝੇ ਆਪ੍ਰੇਸ਼ਨ ‘ਚ 980 ਗ੍ਰਾਮ ਹੈਰੋਇਨ ਬਰਾਮਦ

ਡਰੋਨ ਰਾਹੀਂ ਭੇਜੀ ਗਈ ਸੀ ਨਸ਼ੇ ਦੀ ਖੇਪ; ਇਲਾਕੇ ‘ਚ ਚੱਲ ਰਹੀ ਹੈ ਸਘਨ ਜਾਂਚ

ਅੰਮ੍ਰਿਤਸਰ, 25 ਅਪ੍ਰੈਲ : ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾ ਅਧੀਨ ਆਉਂਦੇ ਇਲਾਕੇ ਵਿੱਚ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਦੇ ਸਾਂਝੇ ਆਪ੍ਰੇਸ਼ਨ ਦੌਰਾਨ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਸੰਯੁਕਤ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜੀ ਜਾ ਰਹੀ ਹੈ। ਇਸ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਨੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ, ਜਿਸ ਦੌਰਾਨ ਇਹ ਨਸ਼ੀਲਾ ਪਦਾਰਥ ਕਬਜ਼ੇ ‘ਚ ਲੈ ਲਿਆ ਗਿਆ। ਪੁਲਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਹ ਖੇਪ ਕਿਸ ਵੱਲੋਂ ਮੰਗਵਾਈ ਗਈ ਸੀ ਅਤੇ ਇਸ ਦੇ ਪਿੱਛੇ ਕਿਹੜੇ ਸਮਾਜ ਵਿਰੋਧੀ ਅਨਸਰਾਂ ਦਾ ਹੱਥ ਹੈ।

ਜ਼ਿਕਰਯੋਗ ਹੈ ਕਿ ਥਾਣਾ ਭਿੰਡੀ ਸੈਦਾ ਦਾ ਇਲਾਕਾ ਪਹਿਲਾਂ ਵੀ ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਲੈ ਕੇ ਚਰਚਾ ‘ਚ ਰਿਹਾ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਪਹਿਲਾਂ ਵੀ ਇੱਥੋਂ ਵੱਡੀ ਮਾਤਰਾ ‘ਚ ਨਸ਼ਾ ਬਰਾਮਦ ਕੀਤਾ ਜਾ ਚੁੱਕਾ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More : ਪੱਛਮੀ ਬੰਗਾਲ ’ਚ ਪਸ਼ੂ ਸਮੱਗਲਿੰਗ ਤੇ ਸਿਆਸੀ ਹਿੰਸਾ ਨਾਲ ਸਖ਼ਤੀ ਨਾਲ ਨਜਿੱਠਾਂਗੇ: ਅਮਿਤ ਸ਼ਾਹ

Leave a Reply

Your email address will not be published. Required fields are marked *