ਦੇਰ ਰਾਤ ਪੁਲਿਸ ਨੇ ਕੋਹਲੀ ਨੂੰ ਅਦਾਲਤ ਵਿਚ ਕੀਤਾ ਪੇਸ਼
ਅੰਮ੍ਰਿਤਸਰ, 2 ਜਨਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੇਰ ਰਾਤ ਪੁਲਿਸ ਨੇ ਕੋਹਲੀ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਪੁਲਿਸ ਨੂੰ ਕੋਹਲੀ ਦਾ 6 ਦਿਨ ਦਾ ਰਿਮਾਂਡ ਦਿਤਾ ਹੈ।
ਜ਼ਿਕਰਯੋਗ ਹੈ ਕਿ ਕੋਹਲੀ ਸ਼੍ਰੋਮਣੀ ਕਮੇਟੀ ਦਾ ਸੀਏ ਰਹਿਣ ਤੋਂ ਇਲਾਵਾ ਸੁਖਬੀਰ ਬਾਦਲ ਦੇ ਸੀ.ਏ ਵੀ ਰਹੇ ਹਨ ਅਤੇ ਉਨ੍ਹਾਂ ਦੇ ਕਾਫ਼ੀ ਕਰੀਬੀ ਸਨ। ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਡਿਟ ਨਾਲ ਸਬੰਧਤ ਕੰਮ ਵੀ ਦੇਖਦੇ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਘਪਲੇ ਮਾਮਲੇ ਵਿਚ ਪੁਲਿਸ ਵਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਹੈ। ਸੂਤਰਾਂ ਮੁਤਾਬਕ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ 328 ਪਾਵਨ ਸਰੂਪ ਮਾਮਲੇ ਵਿਚ ਹੋਈ ਹੈ। ਕੋਹਲੀ ਦੀ ਗ੍ਰਿਫ਼ਤਾਰੀ ਚੰਡੀਗੜ੍ਹ ਦੇ ਇਕ ਹੋਟਲ ਤੋਂ ਕੀਤੀ ਗਈ ਹੈ। ਹੁਣ ਜਦੋਂ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ ਤਾਂ ਉਮੀਦ ਹੈ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਅਹਿਮ ਪ੍ਰਗਟਾਵੇ ਹੋ ਸਕਦੇ ਹਨ। ਪੁਲਿਸ ਵਲੋਂ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਹੁਣ ਪੂਰੇ ਮਾਮਲੇ ਦੀ ਪੁਲਿਸ ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ
Read More : ਭਗਵੰਤ ਮਾਨ ਨੇ ਡਾ. ਬਰਜਿੰਦਰ ਹਮਦਰਦ ਦੀ ਮਾਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ
