sportsperson Lavi Singh

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਖਿਡਾਰੀ ਲਵੀ ਸਿੰਘ ਦਾ ਸਨਮਾਨ

ਸੋਲਨ ਵਿਖੇ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ’ਚ ਅੰਡਰ-16 ’ਚ ਜਿੱਤਿਆ ਸੋਨ ਤਗਮਾ

ਲਹਿਰਾਗਾਗਾ, 24 ਅਕਤੂਬਰ : ਹਲਕਾ ਲਹਿਰਾਗਾਗਾ ਦੇ ਪਿੰਡ ਸੇਖੂਵਾਸ ਦੇ ਨੌਜਵਾਨ ਖਿਡਾਰੀ ਲਵੀ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਹਾਲ ਹੀ ਵਿਚ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ’ਚ ਅੰਡਰ-16 ਉਮਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਨੂੰ ਦੇਖਦੇ ਹੋਏ ਹੁਣ ਉਸਦੀ ਚੋਣ ਏਸ਼ੀਅਨ ਚੈਂਪੀਅਨਸ਼ਿਪ ਲਈ ਹੋਈ ਹੈ।

ਇਸ ਉਪਲਬਧੀ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਸ਼ੇਸ਼ ਤੌਰ ’ਤੇ ਲਵੀ ਸਿੰਘ ਦਾ ਸਨਮਾਨ ਕੀਤਾ ਅਤੇ ਉਸ ਦੇ ਚਮਕਦੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ, ਜੋ ਮਾਣ ਦੀ ਗੱਲ ਹੈ।

ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਨੂੰ ਉੱਚ ਪੱਧਰੀ ਸਹੂਲਤਾਂ, ਸਿਖਲਾਈ ਅਤੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਝੰਡਾ ਲਹਿਰਾ ਸਕਣ।

ਗੋਇਲ ਨੇ ਕਿਹਾ ਕਿ ਲਵੀ ਸਿੰਘ ਵਰਗੇ ਨੌਜਵਾਨ ਖਿਡਾਰੀ ਹੋਰ ਬੱਚਿਆਂ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਪਿੰਡ ਪੱਧਰ ’ਤੇ ਟੈਲੰਟ ਨੂੰ ਨਿਖਾਰਨ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਖਿਡਾਰੀ ਦੇ ਪਰਿਵਾਰ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਪੀ. ਏ. ਰਾਕੇਸ਼ ਕੁਮਾਰ ਗੁਪਤਾ, ਪਿੰਡ ਦੇ ਸਰਪੰਚ, ਪੰਚ, ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Read More : ਤਰਨਤਾਰਨ ਦੇ 2,542 ਪਰਿਵਾਰਾਂ ਨੂੰ ਆਸ਼ੀਰਵਾਦ ਯੋਜਨਾ ਤਹਿਤ 12.96 ਕਰੋੜ ਦਿੱਤੇ

Leave a Reply

Your email address will not be published. Required fields are marked *