ਚੰਡੀਗੜ੍ਹ, 27 ਅਕਤੂਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐੱਨ. ਰੰਗਾਸਾਮੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ’ਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।
Read More : ਭਾਜਪਾ ਨੂੰ ਮਹਾਰਾਸ਼ਟਰ ’ਚ ‘ਫਹੁੜੀਆਂ’ ਦੀ ਲੋੜ ਨਹੀਂ : ਅਮਿਤ ਸ਼ਾਹ
