ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਕੀਤੇ ਸੁਧਾਰਾਂ ਬਾਰੇ ਸਾਂਝੇ ਵੇਰਵੇ

ਚੰਡੀਗੜ੍ਹ, 27 ਦਸੰਬਰ : ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲਨਾ ਪ੍ਰਾਪਤੀ ਸਬੰਧੀ ਰਿਪੋਰਟ ਜਾਰੀ ਕੀਤੀ ਹੈ। ਇਸ ਸਬੰਧੀ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ‘ਚ ਆਪਣੀਆਂ ਪਹਿਲਕਦਮੀਆਂ ਦਾ ਵਿਸਥਾਰ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ ਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਹੈ। ਇਸਦੇ ਨਾਲ ਹੀ ਕੈਦੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ|

ਲਾਲਜੀਤ ਸਿੰਘ ਭੁੱਲਰ ਨੇ ਸਾਲ 2025 ਦੀਆਂ ਮੁੱਖ ਉਪਲਬੱਧੀਆਂ ਬਾਰੇ ਵੇਰਵੇ ਸਾਂਝੇ ਕਰਦੇ ਹੋਏ ਦੱਸਿਆ ਕਿ ਕੈਦੀਆਂ ਨੂੰ ਖੇਡ ਭਾਵਨਾ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਜੇਲ੍ਹ ਓਲੰਪਿਕ ਕਰਵਾਏ ਹਨ। ਜੇਲ੍ਹਾਂ ‘ਚ ਪੌਦੇ ਲਗਾਉਣ ਦੀ ਮੁਹਿੰਮ ਨੇ ਬਹੁਤ ਸਾਰੀਆਂ ਥਾਵਾਂ ਨੂੰ ਹਰਿਆਲੀ ਵਾਲੀਆਂ ਥਾਵਾਂ ‘ਚ ਬਦਲ ਦਿੱਤਾ ਗਿਆ ਹੈ, ਇਸ ਮੁਹਿੰਮ ਨਾਲ “ਸਾਫ਼ ਅਤੇ ਹਰਿਆਲੀ” ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਜੇਲ੍ਹ ਮੰਤਰੀ ਭੁੱਲਰ ਨੇ ਦੱਸਿਆ ਕਿ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬਖਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਖਰਚ ਕਰਕੇ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਮੋਹਾਲੀ ‘ਚ ‘ਜੇਲ੍ਹ ਭਵਨ’ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 175 ਵਾਰਡਰ ਅਤੇ 4 ਮੈਟਰਨ ਦੀ ਭਰਤੀ ਛੇਤੀ ਹੀ ਮੁਕੰਮਲ ਹੋਣ ਵਾਲੀ ਹੈ। ਇਸ ਤੋਂ ਇਲਾਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇੱਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ ਜੋ ਕਿ ਛੇਤੀ ਹੀ ਮੁਕੰਮਲ ਹੋ ਜਾਵੇਗੀ।

ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਮੁਲਾਜਮ ਭਰਤੀ ਕੀਤੇ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਛੇਤੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤਾਇਨਾਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ ‘ਤੇ ਲੱਗਣ ਵਾਲੇ ਕੈਮਰੇ ਆਦਿ, 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ। ਜੇਲ੍ਹਾਂ ‘ਚ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਵੱਧ ਊਰਜਾ ਵਾਲੇ ਜੈਮਰ ਪੰਜਾਬ ਦੀਆਂ 13 ਸੰਵੇਦਨਸ਼ੀਲ ਜੇਲ੍ਹਾਂ ‘ਚ ਲਗਵਾਏ ਜਾ ਰਹੇ ਹਨ।

ਜੇਲ੍ਹ ਮੰਤਰੀ ਲਾਲਾਜੀਤ ਭੁੱਲਰ ਨੇ ਦੱਸਿਆ ਕਿ ਕੈਦੀਆਂ ਵੱਲੋਂ ਚਲਾਏ ਜਾ ਰਹੇ 9 ਪੈਟਰੋਲ ਪੰਪ ਲੁਧਿਆਣਾ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਨਾਭਾ, ਰੋਪੜ, ਨਵੀ ਜੇਲ ਨਾਭਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤੇ ਹਨ। ਇਸ ਤੋਂ ਇਲਾਵਾ 3 ਹੋਰ ਪੈਟਰੋਲ ਪੰਪ ਆਉਣ ਵਾਲੇ ਸਮੇਂ ਦੌਰਾਨ ਚਾਲੂ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ‘ਚ ਵੇਲਡਰ, ਐਲੇਕਟਰੀਸ਼ਨ, ਕੰਪਊਟਰ ਆਪਰੇਟਰ, ਸੁੰਦਰਤਾ, ਸਿਲਾਈ, ਦੇ ਕੰਮ ਆਦਿ ਵਰਗੇ ਹੁਨਰ ਵਿਕਾਸ ਪ੍ਰੋਗਰਾਮ ਦੇ ਕੋਰਸ 11 ਜੇਲ੍ਹਾਂ ‘ਚ ਆਈ. ਟੀ. ਆਈ. ਖੋਲ ਕੇ ਸ਼ੁਰੂ ਕਰਵਾ ਦਿੱਤੇ ਹਨ ਜਿਨ੍ਹਾਂ ‘ਚ ਤਕਰੀਬਨ 1016 ਕੈਦੀਆਂ ਨੂੰ ਸਰਟੀਫਾਇਡ ਕੋਰਸ ਕਰਵਾਉਣ ਦਾ ਟੀਚਾ ਹੈ।

Read More : ਅਨਾਥ ਬੱਚਿਆਂ ਨੂੰ ਨਿਯਮਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *