Breaking news

ਕੈਬਨਿਟ ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ, ਛਾਪੇਮਾਰੀ ਦੌਰਾਨ ਵੱਡੀ ਕਾਰਵਾਈ

6 ਮਈ 2026: ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੰਜੀਵ ਅਰੋੜਾ ਨੂੰ ਈਡੀ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ।

ਤੁਹਾਨੂੰ ਦੱਸ ਦੇਈਏ ਕਿ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਸ਼ਨੀਵਾਰ ਸਵੇਰੇ 7 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਘਰ ‘ਤੇ ਛਾਪਾ ਮਾਰਿਆ। ਜਾਣਕਾਰੀ ਅਨੁਸਾਰ, ਈਡੀ ਦੇ ਅਧਿਕਾਰੀ ਲਗਭਗ 20 ਵਾਹਨਾਂ ਦੇ ਕਾਫਲੇ ਨਾਲ ਸੈਕਟਰ-2 ਸਥਿਤ ਸਰਕਾਰੀ ਬੰਗਲੇ ‘ਤੇ ਪਹੁੰਚੇ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਵੀ ਧਿਆਨ ਦੇਣ ਯੋਗ ਹੈ ਕਿ, ਈਡੀ ਨੇ ਸੰਜੀਵ ਅਰੋੜਾ ਦੇ ਘਰ ‘ਤੇ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਛਾਪਾ ਮਾਰਿਆ ਹੈ। ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

Leave a Reply

Your email address will not be published. Required fields are marked *