State level event

ਕੈਬਨਿਟ ਮੰਤਰੀ ਸੌਂਦ ਵੱਲੋਂ ਵਿਸ਼ਵਕਰਮਾ ਮੰਦਰ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਲੁਧਿਆਣਾ, 22 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਲੁਧਿਆਣਾ ਵਿਖੇ ਇਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਮੋਢੀ ਕਿਹਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਕਰ ਕੀਤਾ ਕਿ ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਦਾ ਨਤੀਜਾ ਹੈ। ਕੈਬਿਨਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਮੁਤਾਬਕ ਸਨਮਾਨ ਅਤੇ ਸਵੈ-ਮਾਣ ਵਾਲਾ ਜੀਵਨ ਜੀਉਣ ਦੇ ਯੋਗ ਬਣਾਉਣਾ ਹੈ।

ਮੰਤਰੀ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਬ੍ਰਹਿਮੰਡ ਦੇ ਸਰਵਉੱਚ ਸ਼ਿਲਪਕਾਰ ਵਜੋਂ ਸਤਿਕਾਰਿਆ ਜਾਂਦਾ ਹੈ, ਜਿਨ੍ਹਾਂ ਨੂੰ ਉਦਯੋਗਿਕ ਪ੍ਰਕਿਰਿਆਵਾਂ ‘ਚ ਵਰਤੀ ਜਾਣ ਵਾਲੀ ਸਾਰੀ ਮਸ਼ੀਨਰੀ ਅਤੇ ਸੰਦਾਂ ਦੇ ਮਾਲਕ ਵਜੋਂ ਜਾਣਿਆ ਜਾਂਦਾ ਹੈ। ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਦੇ ਹੋਏ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਭਰ ‘ਚ ਹੁਨਰ ਵਿਕਾਸ ਦਾ ਸਮਰਥਨ ਕਰਨਾ ਭਗਵਾਨ ਵਿਸ਼ਵਕਰਮਾ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿੱਖਿਆ ਅਤੇ ਸਿਹਤ ‘ਚ ਪਰਿਵਰਤਨਸ਼ੀਲ ਸਰਕਾਰ ਦੀਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਜੋ ਸਾਰਿਆਂ ਲਈ ਪਹੁੰਚਯੋਗ, ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਨੂੰ ਯਕੀਨੀ ਬਣਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ 55,000 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਹਨ, 90 ਫੀਸਦੀ ਵਸਨੀਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ ਅਤੇ ਪੰਜਾਬ ਦੇ ਸਾਰੇ 13,246 ਪਿੰਡਾਂ ਨੂੰ ਛੇਤੀ ਹੀ ਅਗਲੇ ਛੇ ਮਹੀਨਿਆਂ ਦੇ ਅੰਦਰ 3,100 ਉੱਚ-ਪੱਧਰੀ ਖੇਡ ਮੈਦਾਨਾਂ ਤੱਕ ਪਹੁੰਚ ਮਿਲੇਗੀ।

ਤਰੁਨਪ੍ਰੀਤ ਸਿੰਘ ਸੌਂਦ ਨੇ ਰਾਸ਼ਟਰੀ ਸੁਰੱਖਿਆ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਉਨ੍ਹਾਂ ਕਿਹਾ ਕਿ ਭਾਰਤ ਦੀ ਆਬਾਦੀ ਦਾ ਸਿਰਫ 1.5 ਫੀਸਦੀ ਹੋਣ ਦੇ ਬਾਵਜੂਦ, ਪੰਜਾਬ ਦੇਸ਼ ਦੀ ਸੁਰੱਖਿਆ ਲਈ ਕੁਰਬਾਨੀਆਂ ‘ਚ ਸਭ ਤੋਂ ਮੋਹਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ‘ਤੇ ਵੀ ਚਾਨਣਾ ਪਾਇਆ।

ਮੰਦਰ ਕਮੇਟੀ ਦੇ ਪ੍ਰਧਾਨ ਰਣਜੀਤ ਕੁਮਾਰ ਸੱਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੰਦਰ ਦੀ ਇਮਾਰਤ ਦੇ ਲੰਬਿਤ ਸਿਵਲ ਕੰਮਾਂ ਨੂੰ ਪੂਰਾ ਕਰਨ ‘ਚ ਪ੍ਰਬੰਧਕ ਕਮੇਟੀ ਦੀ ਸਹਾਇਤਾ ਕਰਨ ਲਈ ਲੋੜੀਂਦੇ ਫੰਡ ਜਾਰੀ ਕਰੇ, ਜਿਸ ‘ਤੇ ਤਰੁਨਪ੍ਰੀਤ ਮੰਤਰੀ ਸੌਂਦ ਨੇ ਮੰਦਰ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਲੰਬਿਤ ਸਿਵਲ ਕੰਮਾਂ ਨੂੰ ਪੂਰਾ ਕਰਨ ‘ਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ।

Read More : ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਤਾਕਾਇਚੀ

Leave a Reply

Your email address will not be published. Required fields are marked *