ਮੋਗਾ, 1 ਨਵੰਬਰ : ਸਵਰਗਵਾਸੀ ਬਾਬਾ ਜੋਗਿੰਦਰ ਸਿੰਘ ਜੀ ਦੇ ਸਪੁੱਤਰ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਅੱਜ ਪਹਿਲੀ ਨਵੰਬਰ ਨੂੰ ਸਵੇਰੇ ਲਗਭਗ ਸਾਡੇ 6 ਵਜੇ ਅਕਾਲ ਚਲਾਣਾ ਕਰ ਗਏ।
ਉਹ ਸਿੱਖ ਸਿਆਸਤ ਅਤੇ ਸਿੱਖ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਅਤੇ ਅੰਮ੍ਰਿਤਧਾਰੀ ਨਿਤਨੇਮੀ ਤੇ ਉਦਮੀ ਸਨ ਤੇ ਹਮੇਸ਼ਾ ਚੜ੍ਹਦੀ ਕਲਾ ਨਾਲ ਪੰਥ ’ਚ ਵਿਚਰਦੇ ਰਹੇ। ਕੈਪਟਨ ਹਰਚਰਨ ਸਿੰਘ ਰੋਡੇ ਦਾ ਅੰਤਿਮ ਸੰਸਕਾਰ 2 ਨਵੰਬਰ ਐਤਵਾਰ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਜ਼ਿਲਾ ਮੋਗਾ ਵਿਖੇ ਕੀਤਾ ਜਾਵੇਗਾ। ਸਿੱਖ ਬੁੱਧੀਜੀਵੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ।
Read More : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਲਾਂਚ
