ਏ. ਐੱਸ. ਸਮੇਤ 3 ਗੰਭੀਰ ਜ਼ਖਮੀ
ਮੁਕੇਰੀਆਂ, 21 ਜੁਲਾਈ :-ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ ’ਤੇ ਪੈਂਦੇ ਕਸਬਾ ਮਾਨਸਰ ਦੇ ਕੋਲ ਪੰਜਾਬ-ਹਿਮਾਚਲ ਬੈਰੀਅਰ ’ਤੇ ਇਕ ਤੇਜ਼ ਰਫਤਾਰ ਕਾਰ ਬੈਰੀਅਰ ਪੋਸਟ ਨਾਲ ਟਕਰਾ ਗਈ, ਜਿਸ ਕਾਰਨ ਬੈਰੀਅਰ ’ਤੇ ਡਿਊਟੀ ’ਤੇ ਤਾਇਨਾਤ ਕਰਮਚਾਰੀ ਜ਼ਖਮੀ ਹੋ ਗਿਆ। ਜਦਕਿ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1.30 ਵਜੇ ਇਕ ਕਾਰ, ਜਿਸ ਵਿਚ ਡਰਾਈਵਰ ਸਮੇਤ ਪੰਜ ਵਿਅਕਤੀ ਸਵਾਰ ਸਨ, ਪਠਾਨਕੋਟ ਤੋਂ ਜਲੰਧਰ ਜਾ ਰਹੇ ਸਨ। ਜਦੋਂ ਉਹ ਮਾਨਸਰ ਪੰਜਾਬ-ਹਿਮਾਚਲ ਬੈਰੀਅਰ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੰਨੀ ਤੇਜ਼ ਸੀ ਕਿ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ, ਜੋ ਸੜਕ ਕਿਨਾਰੇ ਬੈਰੀਅਰ ਨਾਲ ਬੁਰੀ ਤਰ੍ਹਾਂ ਟਕਰਾ ਗਈ। ਜਿੱਥੇ ਡਿਊਟੀ ’ਤੇ ਤਾਇਨਾਤ ਕਰਮਚਾਰੀ ਏ. ਐੱਸ. ਆਈ. ਰਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਕਾਰ ਵਿਚ ਸਵਾਰ ਵਿਅਕਤੀਆਂ ’ਚੋਂ ਇਕ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ।
ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਜੋਗਿੰਦਰ ਸਿੰਘ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਐਂਬੂਲੈਂਸ ਦਾ ਪ੍ਰਬੰਧ ਕੀਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ। ਇਨ੍ਹਾਂ ’ਚੋਂ ਮਨਦੀਪ ਕੁਮਾਰ ਪੁੱਤਰ ਚਰਨਜੀਤ ਵਾਸੀ ਜਲੰਧਰ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਚੁੱਕੀ ਸੀ। ਜਦੋਂ ਕਿ ਉਸ ਦੇ ਸਾਥੀ ਹਰੀਓਮ ਉਮਰ 25 ਸਾਲ, ਦੀਪਕ ਉਮਰ 40 ਸਾਲ, ਤਰੁਣ ਸ਼ਰਮਾ ਉਮਰ 27 ਸਾਲ, ਸਾਰੇ ਵਾਸੀ ਜਲੰਧਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ।
ਹੁਣ ਦੱਸਿਆ ਗਿਆ ਹੈ ਕਿ ਤਰੁਣ ਸ਼ਰਮਾ ਦੀ ਵੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read More : ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ : ਅਨੁਰਾਗ ਠਾਕੁਰ