ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ; 19 ਫਰਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ, 16 ਫਰਵਰੀ: ਜ਼ਿਲਾ ਜਲੰਧਰ ’ਚ ਇਕ ਮੰਦਬੁੱਧੀ ਨੌਜਵਾਨ ਨਾਲ ਹੋਈ ਬੇਹੱਦ ਸ਼ਰਮਨਾਕ ਅਤੇ ਅਣਮਨੁੱਖੀ ਘਟਨਾ ਦੇ ਮਾਮਲੇ ’ਚ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੀਡੀਆ ’ਚ ਆਈਆਂ ਖ਼ਬਰਾਂ ਦੇ ਆਧਾਰ ’ਤੇ ਕਮਿਸ਼ਨ ਨੇ ਆਪਣੇ ਅਧਿਕਾਰਾਂ ਤਹਿਤ ਸੂ ਮੋਟੋ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਨੌਜਵਾਨ ਨੂੰ ਕਥਿਤ ਤੌਰ ’ਤੇ ਸ਼ਰਾਬ ਪਿਆ ਕੇ ਉਸ ਨਾਲ ਕੁੱਤੇ ਤੋਂ ਕੁਕਰਮ ਕਰਵਾਇਆ ਗਿਆ ਅਤੇ ਇਸ ਘਿਨਾਉਣੀ ਹਰਕਤ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਮਾਮਲਾ 19 ਫਰਵਰੀ ਨੂੰ ਸੁਣਵਾਈ ਲਈ ਨਿਰਧਾਰਿਤ ਕੀਤਾ ਗਿਆ ਹੈ।
ਇਸ ਸਬੰਧੀ ਐੱਸ.ਐੱਸ.ਪੀ. ਦਿਹਾਤੀ ਜਲੰਧਰ ਨੂੰ ਹੁਕਮ ਦਿੱਤੇ ਗਏ ਹਨ ਕਿ ਮਾਮਲੇ ਨਾਲ ਜੁੜੇ ਸਾਰੇ ਤੱਥ, ਸੂਚਨਾ ਅਤੇ ਹੁਣ ਤੱਕ ਪੁਲਸ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਦੀ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਕਮਿਸ਼ਨ ਅੱਗੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।
Read More : ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ’ਤੇ 3 ਵਿਅਕਤੀਆਂ ਵਿਰੁੱਧ ਕੇਸ ਦਰਜ
