ਗਾਇਕ ਰਮੀ ਰੰਧਾਵਾ

ਪੰਜਾਬੀ ਗਾਇਕ ਰਮੀ ਰੰਧਾਵਾ ਵਿਰੁੱਧ ਆਰਮਜ਼ ਐਕਟ ਤਹਿਤ ਮਾਮਲਾ ਦਰਜ

ਅੰਮ੍ਰਿਤਸਰ, 7 ਜਨਵਰੀ : ਪੰਜਾਬੀ ਗਾਇਕ ਰਮੀ ਰੰਧਾਵਾ ਵਿਰੁੱਧ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਵਿਚ ਪੁਲਸ ਨੇ ਕੇਸ ਦਰਜ ਕੀਤਾ ਹੈ। ਅਜਨਾਲਾ ਪੁਲਸ ਨੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ।

ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਰਹਿਣ ਵਾਲੇ ਰਮੀ ਰੰਧਾਵਾ ਨੇ ਆਪਣੇ ਫੇਸਬੁੱਕ ਪੇਜ ’ਤੇ ਇਕ ਵੀਡੀਓ ਅਪਲੋਡ ਕੀਤੀ ਸੀ। ਇਸ ਵੀਡੀਓ ਵਿਚ ਉਹ ਹਥਿਆਰਾਂ ਦਾ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਸਨ।

ਵੀਡੀਓ ਦੇ ਨਾਲ ਉਨ੍ਹਾਂ ਨੇ ਪੰਜਾਬੀ ਵਿਚ ਕੈਪਸ਼ਨ ਲਿਖਿਆ ਸੀ— ‘ਮੇਰੇ ਸੌਂਦਾ ਏ ਨਾਲ ਸਿਰਹਾਣੇ ਦੇ, ਇਕ ਇਤਿਹਾਸ ਤੇ ਦੂਜਾ ਕਾਲ ਕੁੜੇ’। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਤੁਰੰਤ ਨੋਟਿਸ ਲਿਆ ਅਤੇ ਗਾਇਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Read More : ਪੰਜਾਬ ’ਚ 300 ਕਰੋੜ ਦੀ ਲਾਗਤ ਨਾਲ ਵਾਟਰਪਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਿਤ : ਸੰਜੀਵ ਅਰੋੜਾ

Leave a Reply

Your email address will not be published. Required fields are marked *