ਪਟਿਆਲਾ,2 ਮਈ (2025) : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਪੰਜਾਬ BJP ਵੀ ਖੜ੍ਹੀ ਹੋ ਗਈ ਹੈ। ਇਸ ਬਾਰੇ ਭਾਜਪਾ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਾਲ ਪੰਜਾਬ ਦੇ ਹਿਤਾਂ ਨੂੰ ਗੰਭੀਰ ਢੰਗ ਨਾਲ ਨੁਕਸਾਨ ਪਹੁੰਚਿਆ ਹੈ। ਪੰਜਾਬ ਭਾਜਪਾ ਦਾ ਸਾਫ਼ ਸਟੈਂਡ ਹੈ ਕਿ ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਸ ਲਈ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡੈਮਾਂ ਦਾ ਪਾਣੀ ਪੱਧਰ ਲਗਾਤਾਰ ਘੱਟ ਰਿਹਾ ਹੈ । ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ। ਮੁੱਖ ਮੰਤਰੀ ਸਿਰਫ ਬਿਆਨਬਾਜੀ ਤੱਕ ਸੀਮਿਤ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਬਹੁਤ ਹੀ ਦੁਖ ਦੀ ਗੱਲ ਹੈ ਕਿ ਇਸ ਅਹਿਮ ਮੁੱਦੇ ‘ਤੇ ਪੰਜਾਬ ਸਰਕਾਰ BBMB ਦੀ ਮੀਟਿੰਗ ਵਿੱਚ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਰੱਖ ਸਕੀ। ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਰਹੇ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ। ਇਸ ਦੇ ਕਾਰਨ ਰਾਜ ਦੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛਪਾਉਣ ਲਈ ਹੁਣ ਨਾਟਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।
View More ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰCategory: ਹਰਿਆਣਾ
ਮਹਿਲਾ ਕਾਂਗਰਸ ਨੇਤਾ ਦਾ ਕਤਲ, ਸੂਟਕੇਸ ਵਿਚੋਂ ਮਿਲੀ ਲਾਸ਼
ਹਰਿਆਣਾ ਦੇ ਰੋਹਤਕ ਵਿਚ ਮਹਿਲਾ ਕਾਂਗਰਸ ਨੇਤਾ ਹਿਮਾਨੀ ਨਰਵਾਲ ਦੇ ਕਤਲ ਨੇ ਹਲਚਲ ਮਚਾ ਦਿੱਤੀ। ਹਿਮਾਨੀ ਦੀ ਲਾਸ਼ ਇਕ ਸੂਟਕੇਸ ਵਿਚੋਂ ਮਿਲੀ ਹੈ। ਉਸਦੇ ਗਲੇ…
View More ਮਹਿਲਾ ਕਾਂਗਰਸ ਨੇਤਾ ਦਾ ਕਤਲ, ਸੂਟਕੇਸ ਵਿਚੋਂ ਮਿਲੀ ਲਾਸ਼ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ’ਤੇ ਚੱਲੀਆਂ ਗੋਲੀਆਂ, 2 ਖੋਲ ਬਰਾਮਦ
ਹਮਲਾਵਰ ਮੌਕੇ ਤੋਂ ਫ਼ਰਾਰ, ਪੁਲਿਸ ਸੀ. ਸੀ. ਟੀ. ਵੀ. ਦੀ ਮਦਦ ਨਾਲ ਮੁਲਜ਼ਮਾਂ ਦੀ ਕਰ ਭਾਲ ਅੱਜ ਅੰਬਾਲਾ ਅਦਾਲਤ ’ਚ ਪੇਸ਼ੀ ਲਈ ਆਏ ਨੌਜਵਾਨਾਂ ‘ਤੇ…
View More ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ’ਤੇ ਚੱਲੀਆਂ ਗੋਲੀਆਂ, 2 ਖੋਲ ਬਰਾਮਦਨਹਿਰ ਵਿਚ ਡਿੱਗੀ ਬੱਚਿਆਂ ਨਾਲ ਭਰੀ ਸਕੂਲੀ ਬੱਸ, 8 ਬੱਚੇ ਗੰਭੀਰ ਜ਼ਖ਼ਮੀ
ਹਰਿਆਣਾ ਵਿਚ ਸੋਮਵਾਰ ਸਵੇਰੇ-ਸਵੇਰੇ ਇਕ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਕੈਥਲ ਜ਼ਿਲ੍ਹੇ ਦੇ ਪਿੰਡ ਨੌਚ ਵਿਚ ਅੱਜ ਸਵੇਰੇ 8 ਵਜੇ ਇਕ ਵੱਡਾ ਸੜਕ…
View More ਨਹਿਰ ਵਿਚ ਡਿੱਗੀ ਬੱਚਿਆਂ ਨਾਲ ਭਰੀ ਸਕੂਲੀ ਬੱਸ, 8 ਬੱਚੇ ਗੰਭੀਰ ਜ਼ਖ਼ਮੀਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪੁਲਸ ਵੱਲੋਂ ਕਿਸਾਨ ਆਗੂ ਡੱਲੇਵਾਲ ਗ੍ਰਿਫ਼ਤਾਰ
ਖਨੌਰੀ ਬਾਰਡਰ ’ਤੇ ਸੁਖਜੀਤ ਹਰਦੋਝੰਡੇ ਵੱਲੋਂ ਮਰਨ ਵਰਤ ਸ਼ੁਰੂ ਪਟਿਆਲਾ : ਖਨੌਰੀ ਬਾਰਡਰ ’ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ ਕਰਨ ਤੋਂ…
View More ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪੁਲਸ ਵੱਲੋਂ ਕਿਸਾਨ ਆਗੂ ਡੱਲੇਵਾਲ ਗ੍ਰਿਫ਼ਤਾਰਮਾਤਾ ਗੁਜਰ ਕੌਰ ਜੀ ਦੇ ਜਨਮ ਦੀ ਚੌਥੀ ਸ਼ਤਾਬਦੀ ਮੌਕੇ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਉਮੜਿਆ ਸੰਗਤਾਂ ਦਾ ਜਨ ਸੈਲਾਬ
ਅੰਬਾਲਾ : ਧੰਨ-ਧੰਨ ਮਾਤਾ ਗੁਜ਼ਰ ਕੌਰ ਜੀ ਦੇ 400 ਸਾਲਾ ਜਨਮ ਦਿਹਾੜੇ ਦੀ ਚੌਥੀ ਸ਼ਤਾਬਦੀ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਜੀ ਦੇ…
View More ਮਾਤਾ ਗੁਜਰ ਕੌਰ ਜੀ ਦੇ ਜਨਮ ਦੀ ਚੌਥੀ ਸ਼ਤਾਬਦੀ ਮੌਕੇ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਉਮੜਿਆ ਸੰਗਤਾਂ ਦਾ ਜਨ ਸੈਲਾਬਚੱਬੇਵਾਲ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ
ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ ਜੇਤੂ…
View More ਚੱਬੇਵਾਲ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ