ਕੇਂਦਰੀ ਸੂਚਨਾ ਕਮਿਸ਼ਨਰ

ਕੇਂਦਰੀ ਸੂਚਨਾ ਕਮਿਸ਼ਨਰ ਵੱਲੋਂ ਪੰਜਾਬ ’ਚ ਆਰ.ਟੀ.ਆਈ. ਐਕਟ ਲਾਗੂ ਕਰਨ ਦਾ ਜਾਇਜ਼ਾ

ਚੰਡੀਗੜ੍ਹ, 19 ਜਨਵਰੀ : ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਇੰਦਰਪਾਲ ਸਿੰਘ ਧੰਨਾ ਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਨਾਲ ਅਹਿਮ ਮੀਟਿੰਗ ਕੀਤੀ।

ਇਸ ਮੌਕੇ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਐਕਟ, 2005 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਚਾਰ-ਚਰਚਾ ਕੀਤੀ ਗਈ, ਜਿਸ ’ਚ ਸੰਸਥਾਗਤ ਸੁਧਾਰਾਂ, ਪਾਰਦਰਸ਼ਤਾ, ਜਵਾਬਦੇਹੀ ਤੇ ਕੁਸ਼ਲ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਵੀ.ਕੇ. ਤਿਵਾੜੀ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਸੂਚਨਾ ਅਧਿਕਾਰ ਐਕਟ ਨੂੰ ਲਾਗੂ ਕਰਨ ’ਚ ਸ਼ਾਨਦਾਰ ਪ੍ਰਗਤੀ ਕੀਤੀ ਹੈ।

ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਸਮਾਂਬੱਧ ਅਤੇ ਪ੍ਰਭਾਵੀ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵੀ.ਕੇ. ਤਿਵਾੜੀ ਨੇ ਬਤੌਰ ਕੇਂਦਰੀ ਸੂਚਨਾ ਕਮਿਸ਼ਨਰ ਆਪਣੇ ਤਜਰਬੇ ਵੀ ਸਾਂਝੇ ਕੀਤੇ।

Read More : ਦੱਖਣੀ ਅਫ਼ਰੀਕਾ ’ਚ ਟਰੱਕ ਨਾਲ ਟਕਰਾਈ ਸਕੂਲ ਬੱਸ, 13 ਬੱਚਿਆਂ ਦੀ ਮੌਤ

Leave a Reply

Your email address will not be published. Required fields are marked *