ਕਮਲ ਕੌਰ ਭਾਬੀ ਕਤਲ ਮਾਮਲਾ
ਬਠਿੰਡਾ, 15 ਜੂਨ :-ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਦੋਵੇਂ ਨਿਹੰਗਾਂ ਨੂੰ ਮਾਣਯੋਗ ਅਦਾਲਤ ਵੱਲੋਂ ਤਿੰਨ ਦਿਨ 18 ਜੂਨ ਤਕ ਹੋਰ ਪੁਲਸ ਰਿਮਾਂਡ ’ਤੇ ਭੇਜਿਆ ਗਿਆ।
ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਸ ਵੱਲੋਂ ਨਿਹੰਗ ਸਿੰਘ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਦਾ 2 ਦਿਨਾਂ ਦਾ ਰਿਮਾਡ ਖਤਮ ਹੋਣ ਤੋਂ ਬਾਅਦ ਅੱਜ ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ । ਇਸ ਮੌਕੇ ਪੁਲਸ ਵੱਲੋਂ ਜੱਜ ਸਾਹਿਬ ਕੋਲੋਂ ਦਸ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਵੱਲੋਂ ਦੋਵਾਂ ਨਿਹੰਗਾਂ ਦਾ ਤਿੰਨ ਦਿਨ ਦਾ ਹੋਰ ਪੁਲਸ ਰਿਮਾਂਡ ਦਿੱਤਾ ਗਿਆ।
ਇਸ ਮੌਕੇ ਥਾਣਾ ਕੈਂਟ ਦੇ ਐੱਸ. ਐੱਚ. ਓ. ਦਲਜੀਤ ਸਿੰਘ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ 3 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੋਵਾਂ ਨਿਹੰਗਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ |
Read More : ਹਨੀ ਟਰੈਪ ’ਚ ਫਸਾਇਆ ਗੁਆਢੀ