ਗੁਰਦਾਸਪੁਰ1

ਚੇਅਰਮੈਨ ਘੱਟ-ਗਿਣਤੀ ਕਮਿਸ਼ਨ ਵੱਖ-ਵੱਖ ਮੁੱਦਿਆਂ ’ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 20 ਜਨਵਰੀ : ਜਤਿੰਦਰ ਗੌਰਵ ਮਸੀਹ, ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਮੌਜੂਦਗੀ ’ਚ ਜ਼ਿਲਾ ਗੁਰਦਾਸਪੁਰ ਦੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਅਤੇ ਪੈਡਿੰਗ ਰਹਿੰਦੇ ਕੰਮਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੌਕੇ ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਅਤੇ ਸੁਖਵਿੰਦਰ ਸਿੰਘ ਘੁੰਮਣ, ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ 19 ਸਤੰਬਰ 2025 ਨੂੰ ਹੋਈ ਪਿਛਲੀ ਮੀਟਿੰਗ ਦੌਰਾਨ ਵਿਚਾਰੇ ਗਏ ਮਸਲਿਆਂ ਤੇ ਸਬੰਧਤ ਵਿਭਾਗਾਂ ਤੋਂ ਰਿਪੋਰਟਾਂ ਪ੍ਰਾਪਤ ਕੀਤੀਆਂ ਗਈਆਂ ਅਤੇ ਮੀਟਿੰਗ ਦੌਰਾਨ ਆਮ ਪਬਲਿਕ ਦੇ ਲੰਬਿਤ ਪਏ ਮਸਲਿਆਂ ਤੇ ਚੇਅਰਮੈਨ ਜਤਿੰਦਰ ਗੌਰਵ ਮਸੀਹ ਵੱਲੋਂ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ।

ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਵੱਲੋਂ ਇਹ ਵੀ ਧਿਆਨ ’ਚ ਲਿਆਂਦਾ ਗਿਆ ਕਿ ਹੜ੍ਹਾਂ ਦੌਰਾਨ ਪ੍ਰਭਾਵਿਤ ਘਰਾਂ ਦੀ ਮੁਰੰਮਤ ਪਹਿਲ ਦੇ ਆਧਾਰ ‘ਤੇ ਕਰਵਾਈ ਜਾਵੇ। ਉਨ੍ਹਾਂ ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਆਮ ਪਬਲਿਕ ਵੱਲੋਂ ਪ੍ਰਾਪਤ ਦਰਖ਼ਾਸਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਕੀਤੀ ਗਈ ਕਾਰਵਾਈ ਬਾਰੇ ਕਮਿਸ਼ਨ ਨੂੰ ਸੰਕਲਤ ਰਿਪੋਰਟ ਪੇਸ਼ ਕੀਤੀ ਜਾਵੇ।

ਮੀਟਿੰਗ ਦੇ ਆਖਰ ’ਚ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਨੂੰ ਭਰੋਸਾ ਦਿਵਾਇਆ ਗਿਆ ਕਿ ਘੱਟ ਗਿਣਤੀ ਵਰਗ ਦੇ ਪੈਡਿੰਗ ਰਹਿੰਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਜ਼ਿਲਾ ਪ੍ਰਸ਼ਾਸਨ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।

Read More : ਸਾਇਨਾ ਨੇਹਵਾਲ ਨੇ ਪ੍ਰੋਫੈਸ਼ਨਲ ਬੈਡਮਿੰਟਨ ਤੋਂ ਲਿਆ ਸੰਨਿਆਸ

Leave a Reply

Your email address will not be published. Required fields are marked *