5 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ; ਬਿਜਲੀ ਡਿੱਗਣ ਦੀ ਵੀ ਚਿਤਾਵਨੀ
ਦੇਹਰਾਦੂਨ,14 ਮਾਰਚ : ਮੌਸਮ ਵਿਭਾਗ ਅਨੁਸਾਰ ਅੱਜ ਉੱਤਰਾਖੰਡ ਦੇ ਅੱਠ ਜ਼ਿਲ੍ਹਿਆਂ ਵਿਚ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਉੱਤਰਕਾਸ਼ੀ, ਰੁਦਰਪ੍ਰਯਾਗ, ਬਾਗੇਸ਼ਵਰ, ਚਮੋਲੀ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਅਨੁਮਾਨ ਲਗਾਇਆ ਹੈ। ਇਸ ਦੇ ਨਾਲ ਹੀ 3,500 ਮੀਟਰ ਤੋਂ ਵੱਧ ਦੀ ਉਚਾਈ ਵਾਲੇ ਖੇਤਰਾਂ ਵਿਚ ਬਰਫ਼ਬਾਰੀ ਦੀ ਉਮੀਦ ਜਤਾਈ ਗਈ ਹੈ।
ਇਨ੍ਹਾਂ ਪੰਜ ਜ਼ਿਲ੍ਹਿਆਂ (ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ ਅਤੇ ਪਿਥੌਰਾਗੜ੍ਹ) ਵਿਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਹਰਾਦੂਨ, ਟਿਹਰੀ ਅਤੇ ਅਲਮੋੜਾ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਰਾਜ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਆਮ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਚ ਆਈ ਇਸ ਤਬਦੀਲੀ ਕਾਰਨ ਉੱਚਾਈ ਵਾਲੇ ਇਲਾਕਿਆਂ ਵਿੱਚ ਤਾਪਮਾਨ ਡਿੱਗ ਸਕਦਾ ਹੈ।
Read More : ਪੰਜਾਬ ਨਿਵੇਸ਼ ਸੰਮੇਲਨ ‘ਚ ‘ਮਾਰਕਫੈੱਡ’ ਦੇ ਉਤਪਾਦਾਂ ਦੀ ਰਹੀ ਚੜ੍ਹਤ
