Breaking news

ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ: ਤਰਨਤਾਰਨ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ

ਨਵਦੀਪ ਅਤੇ ਹਰਦੀਪ ‘ਤੇ ਪਾਕਿਸਤਾਨੀ ਡਰੋਨ ਰਾਹੀਂ ਆਏ ਹਥਿਆਰ ਰੱਖਣ ਦਾ ਦੋਸ਼

ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਪੁਲਿਸ ਨੇ ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਨਵਦੀਪ ਅਤੇ ਹਰਦੀਪ ਵਜੋਂ ਹੋਈ ਹੈ। ਇਹ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਹੈ।

ਮੁਲਜ਼ਮਾਂ ‘ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਨੂੰ ਸੰਭਾਲ ਕੇ ਰੱਖਣ ਦਾ ਦੋਸ਼ ਹੈ। ਮਿਲੀ ਜਾਣਕਾਰੀ ਮੁਤਾਬਕ ਨਵਦੀਪ ਅਤੇ ਹਰਦੀਪ ਨੇ ਗ੍ਰਨੇਡ ਪ੍ਰਾਪਤ ਕਰਨ ਅਤੇ ਪੈਸੇ ਵੰਡਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪੁਲਿਸ ਹੁਣ ਉਨ੍ਹਾਂ ਥਾਵਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਜਿੱਥੇ ਇਹ ਅਪਰਾਧਿਕ ਗਤੀਵਿਧੀਆਂ ਹੋਈਆਂ ਸਨ। ਪੰਜਾਬ ਪੁਲਿਸ ਜਲਦੀ ਹੀ ਇਸ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆ ਸਕਦੀ ਹੈ।

Read More : ਫ਼ਸਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਅੱਜ ਪੰਜਾਬ ਪਹੁੰਚੇਗੀ

Leave a Reply

Your email address will not be published. Required fields are marked *