CHD

ਚੰਡੀਗੜ੍ਹ ਡੀ.ਸੀ. ਦਫਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੁਲਸ ਨੇ ਡੀ.ਸੀ. ਦਫ਼ਤਰ ਖ਼ਾਲੀ ਕਰਵਾ ਕੇ ਚਲਾਇਆ ਸਰਚ ਆਪ੍ਰੇਸ਼ਨ; ਕੋਈ ਸ਼ੱਕੀ ਵਸਤੂ ਨਹੀਂ ਮਿਲੀ

ਚੰਡੀਗੜ੍ਹ, 27 ਅਪ੍ਰੈਲ : ਸੋਮਵਾਰ ਨੂੰ ਸੈਕਟਰ-17 ਸਥਿਤ ਡੀ.ਸੀ. ਆਫ਼ਿਸ ਅਤੇ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪੁਲਸ ਕੰਟਰੋਲ ਰੂਮ ਨੂੰ ਮਿਲੀ। ਸੂਚਨਾ ਮਿਲਦੇ ਸਾਰ ਹੀ ਬੰਬ ਸਕੁਐਡ, ਡੌਗ ਸਕੁਐਡ ਅਤੇ ਪੁਲਸ ਟੀਮਾਂ ਨੇ ਦੋਵਾਂ ਥਾਵਾਂ ’ਤੇ ਪਹੁੰਚ ਕੇ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਡੀ.ਸੀ. ਆਫ਼ਿਸ ਨੂੰ ਤੁਰੰਤ ਖ਼ਾਲੀ ਕਰਵਾ ਕੇ ਬਾਰੀਕੀ ਨਾਲ ਚੈਕਿੰਗ ਕੀਤੀ।

ਇਸੇ ਤਰ੍ਹਾਂ ਪੀ.ਯੂ. ਕੈਂਪਸ ’ਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਟੀਮ ਨੇ ਯੂਨੀਵਰਸਿਟੀ ਦੇ ਗਾਂਧੀ ਭਵਨ, ਵੀ.ਸੀ. ਆਫ਼ਿਸ ਅਤੇ ਸਟੂਡੈਂਟ ਸੈਂਟਰ ’ਚ ਤਲਾਸ਼ੀ ਲਈ। ਆਸ-ਪਾਸ ਦੇ ਇਲਾਕਿਆਂ ਦੀ ਵੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਗਈ ਸੀ।

ਹਾਲਾਂਕਿ, ਕਾਫ਼ੀ ਮੁਸ਼ੱਕਤ ਤੋਂ ਬਾਅਦ ਵੀ ਪੁਲਸ ਨੂੰ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਚੀਜ਼ ਨਹੀਂ ਮਿਲੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ। ਪੁਲਸ ਹੁਣ ਧਮਕੀ ਦੇਣ ਵਾਲੇ ਸ਼ਰਾਰਤੀ ਅਨਸਰ ਦੀ ਭਾਲ ’ਚ ਜੁੱਟ ਗਈ ਹੈ।

Read More : ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

Leave a Reply

Your email address will not be published. Required fields are marked *